ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਆਈ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਨੌਜਵਾਨ ਖਿਡਾਰੀ ਅਕਾਸ਼ਦੀਪ ਸਿੰਘ ਕਾਹਨੇਕੇ ਦੇ ਘਰ ਜਾ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਾਸਲ ਕੀਤੀ ਗਈ ਉਪਲੱਬਧੀ ਲਈ ਮੁਬਾਰਕਵਾਦ ਦਿੱਤੀ।ਮਾਨ ਨੇ ਕਿਹਾ ਕਿ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਚਾਲ ਵਿੱਚ ਜਿਥੇ ਨਵਾਂ ਰਿਕਾਰਡ ਬਣਾਇਆ ਹੈ, ਉਥੇ ਹੀ ਵਿਸ਼ਵ ਪੱਧਰੀ ਖੇਡਾਂ ਲਈ ਕੁਆਲੀਫਾਈ ਕਰਕੇ ਆਪਣੇ ਮਾਤਾ-ਪਿਤਾ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਂਅ ਚਮਕਾਇਆ ਹੈ।ਅਕਾਸ਼ਦੀਪ ਸਿੰਘ ਦੀ ਇਸ ਪ੍ਰਾਪਤੀ `ਤੇ ਪੂਰੇ ਪੰਜਾਬ ਨੂੰ ਮਾਣ ਹੈ।ਮਾਨ ਨੇ ਕਿਹਾ ਕਿ ਅਜਿਹੇ ਹੁਨਰਮੰਦ ਖਿਡਾਰੀਆਂ ਦੇ ਸਹਿਯੋਗ ਲਈ ਮੇਰੇ ਅਤੇ ਮੇਰੀ ਪਾਰਟੀ ਦੇ ਦਰਵਾਜੇ ਹਮੇਸ਼ਾਂ ਖੱਲ੍ਹੇ ਹਨ।ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਅਤੇ ਪਰਿਵਾਰ ਦੀ ਮੰਗ `ਤੇ ਪਿੰਡ ਲਈ ਇੱਕ ਓਪਨ ਜ਼ਿੰਮ ਦਾ ਐਲਾਨ ਕੀਤਾ।ਅਕਾਸ਼ਦੀਪ ਸਿੰਘ ਦੇ ਪਿਤਾ ਗੁਰਜੰਟ ਸਿੰਘ, ਮਾਤਾ ਰੁਪਿੰਦਰ ਕੌਰ ਅਤੇ ਪਰਿਵਾਰ ਵਲੋਂ ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਦਾ ਘਰ ਪਹੁੰਚਣ `ਤੇ ਸਵਾਗਤ ਕੀਤਾ ਗਿਆ।
ਇਸ ਮੌਕੇ ਜਥੇਦਾਰ ਨੰਦ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਅਮਰੀਕ ਸਿੰਘ, ਕਰਮਜੀਤ ਸਿੰਘ, ਸੁਖਪਾਲ ਸਿੰਘ, ਡਾ. ਗੁਰਦੀਪ ਸਿੰਘ ਢਿੱਲੋਂ ਸਮੇਤ ਹੋਰ ਆਗੂ ਵੀ ਮੌਜ਼ੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …