ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇੇਸ਼ਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਡੇ ਪੱਧਰ `ਤੇ ਸਰਕਾਰੀ
ਸਕੂਲਾਂ ‘ਚ ਦਾਖਲ ਕਰਵਾਉਣ ਲਈ ਮੁਹਿੰਮ ਜਾਰੀ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਵਿੱਚ ਇਸ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਅੱਜ ਸੰਗਰੂਰ ਵਿਖੇ ਜਿਲ੍ਹਾ ਦਾਖ਼ਲਾ ਕਮੇਟੀ ਦੇ ਚੇਅਰਮੈਨ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼ਿਵਰਾਜ ਕਪੂਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਿੱਖਿਆ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ।
ਸ਼ਿਵਰਾਜ ਕਪੂਰ ਨੇ ਦੱਸਿਆ ਕਿ ਇਸ ਸਾਲ ਲਈ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਜਿਸ ਵਿੱਚ ਸਿੱਖਿਆ ਅਧਿਕਾਰੀ, ਅਧਿਆਪਕ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਘਰ-ਘਰ ਤੱਕ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਾਵੇਗਾ। ਫਿਲਹਾਲ ਇਸ ਸਾਲ ਦਾਖਲੇ ਵਿੱਚ ਵਾਧੇ ਦਾ 10 ਫੀਸਦੀ ਟੀਚਾ ਰੱਖਿਆ ਗਿਆ ਹੈ।ਜਿਸ ਨੂੰ ਹਰ ਹਾਲਤ ਵਿੱਚ ਹਾਸਿਲ ਕਰਨ ਲਈ ਜਿਲ੍ਹਾ ਪੱਧਰ `ਤੇ ਵੱਡੀ ਯੋਜਨਾ ਉਲੀਕੀ ਗਈ ਹੈ।ਇਸ ਯੋਜਨਾ ਤਹਿਤ ਸਾਰੇ ਬਲਾਕਾਂ ਵਿੱਚ ਪੜਾਅਵਾਰ ਮੀਟਿੰਗਾਂ ਅੱਜ ਤੋਂ ਹੀ ਸ਼ੁਰੂ ਹੋ ਚੁੱਕੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੋਦ ਕੁਮਾਰ ਹਾਂਡਾ ਉਪ ਜਿਲ੍ਹਾ ਸਿੱਖਿਆ ਅਫ਼ਸਰ, ਗੁਰਮੀਤ ਸਿੰਘ ਈਸਾਪੁਰ, ਹਰਤੇਜ ਸਿੰਘ ਅਭਿਨਵ ਜੈਦਕਾ, ਗੁਰਦਰਸ਼ਨ ਸਿੰਘ, ਰਾਜਿੰਦਰ ਕੁਮਾਰ, ਸਤਪਾਲ ਸਿੰਘ (ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ), ਜਸਪ੍ਰੀਤ ਸਿੰਘ ਨਾਗਰਾ ਜਿਲ੍ਹਾ ਕੋ-ਆਰਡੀਨੇਟਰ ਪ.ਪ.ਪ.ਪ, ਗੋਵਰਧਨ ਸ਼ਰਮਾ ਅਤੇ ਰਾਜਵੀਰ ਸਿੰਘ ਮੌਜ਼ੂਦ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media