ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਹਾਰਾ ਫਿਜੀਕਲ ਅਕੈਡਮੀ ਲੌਂਗੋਵਾਲ ਤੋਂ ਟ੍ਰੇਨਿੰਗ ਪ੍ਰਾਪਤ ਕਰ ਰਹੀ ਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿੱਚ ਬੀ.ਏ ਦੀ ਵਿਦਿਆਰਥਣ ਸੰਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਵਾਸੀ ਪੱਤੀ ਝਾੜੋਂ ਨੇ ਕਾਲਜ ਵਿਖੇ ਹੋਈਆਂ ਸਲਾਨਾਂ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਤੇ 100 ਮੀਟਰ ਦੌੜ ਦੇ ਮੁਕਾਬਲੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਸਹਾਰਾ ਫਿਜ਼ੀਕਲ ਅਕੈਡਮੀ ਦੇ ਸਰਪ੍ਰਸਤ ਤੇ ਕੌਂਸਲਰ ਗੁਰਮੀਤ ਸਿੰਘ ਫੌਜੀ ਨੇ ਕਿਹਾ ਕਿ ਸਾਨੂੰ ਸੰਦੀਪ ਕੌਰ ਦੀ ਇਸ ਪ੍ਰਾਪਤੀ ‘ਤੇ ਬਹੁਤ ਮਾਣ ਹੈ,ਇਹ ਬਹੁਤ ਹੀ ਮਿਹਨਤੀ ਲੜਕੀ ਹੈ ਅਤੇ ਸੰਦੀਪ ਕੌਰ ਦਾ ਜਲਦ ਹੀ ਸਾਡੀ ਅਕੈਡਮੀ ਵੱਲੋਂ ਮਾਣ ਸਨਮਾਨ ਵੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅਕੈਡਮੀ ਵਿੱਚ ਭਾਰੀ ਗਿਣਤੀ ‘ਚ ਲੜਕੀਆਂ ਬਿਲਕੁੱਲ ਫਰੀ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਹਨ ਅਤੇ ਸਿਖਲਾਈ ਉਪਰੰਤ ਕਈ ਲੜਕੀਆਂ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਚੁੱਕੀਆਂ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …