Sunday, December 22, 2024

ਅੰਤਰਰਾਸ਼ਟਰੀ ਭਾਸ਼ਾ ਅੰਗਰੇਜ਼ੀ ਦਾ ਗਿਆਨ ਹੋਣਾ ਜਰੂਰੀ – ਲੌਂਗੋਵਾਲ

ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਵਿਦਿਆਰਥੀਆਂ ਅੰਦਰ ਅੰਗਰੇਜ਼ੀ ਵਿਸ਼ੇ ਪ੍ਰਤੀ ਲਗਨ ਪੈਦਾ ਕਰਨ ਲਈ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਤੇ ਸਕੂਲ ਪ੍ਰਿੰਸੀਪਲ ਨਵਰਾਜ ਕੌਰ ਦੀ ਦੇਖ ਰੇਖ ਵਿੱਚ ਆਯੋਜਿਤ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਪ੍ਰੋਗਰਾਮ ਕੋਆਰਡੀਨੇਟਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸ਼ਬਦਾਂ ਦੇ ਸਹੀ ਅੱਖਰ ਲਿਖਣ ਤੇ ਸੁੰਦਰ ਲਿਖਾਈ ਦੇ ਮੁਕਾਬਲੇ ਮੈਡਮ ਦੀਪਸ਼ਿਖਾ, ਵਨੀਤੀ ਰਾਣੀ, ਸੁਖਵਿੰਦਰ ਕੌਰ ਮਡਾਹੜ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕਰਵਾਏ ਤਾਂ ਜੋ ਵਿਦਿਆਰਥੀਆਂ ਨੂੰ ਕੁੱਝ ਨਵਾਂ ਸਿੱਖਣ ਤੇ ਮੁਕਾਬਲਿਆਂ ਵਿੱਚ ਭਾਗੀਦਾਰ ਬਣਨ ਲਈ ਉਹਨਾਂ ਦੇ ਮਨ ਰੁਚੀ ਪੈਦਾ ਹੋ ਸਕੇ।
ਪਰਮਿੰਦਰ ਕੁਮਾਰ ਲੌਂਗੋਵਾਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਮਾਂ ਬੋਲੀ ਪੰਜਾਬੀ ਦੀ ਮੁਹਾਰਤ ਹਾਸਲ ਕਰਨ ਦੇ ਨਾਲ ਨਾਲ ਅੰਤਰਰਾਸ਼ਟਰੀ ਭਾਸ਼ਾ ਅੰਗਰੇਜ਼ੀ ਦਾ ਗਿਆਨ ਹੋਣਾ ਵੀ ਜਰੂਰੀ ਹੈ।ਇਹਨਾਂ ਮੁਕਾਬਲਿਆਂ ਵਿੱਚ ਸ਼ਬਦਾਂ ਦੇ ਸਹੀ ਅੱਖਰ ਦੱਸਣ ਦੇ ਮੁਕਾਬਲੇ ਵਿਚੋਂ ਬੂਟਾ ਸਿੰਘ, ਹਰਸ਼ਵੀਰ ਤੇ ਸਿਮਰਨਜੀਤ-ਖੁਸ਼ਪ੍ਰੀਤ ਅਤੇ ਦਿਖਾਓ ਤੇ ਦੱਸਣ ਮੁਕਾਬਲੇ ਵਿੱਚੋਂ ਬੂਟਾ ਸਿੰਘ, ਸੰਦੀਪ ਕੁਮਾਰ, ਅਕਾਸ਼ਦੀਪ ਸਿੰਘ, ਹਰਸ਼ਵੀਰ ਸਿੰਘ ਅਤੇ ਸੁੰਦਰ ਲਿਖਾਈ ਮੁਕਾਬਲੇ ਵਿਚੋਂ ਅਰਸ਼ਦੀਪ ਕੌਰ, ਖੁਸ਼ਪ੍ਰੀਤ ਸ਼ਰਮਾ, ਕਰਨਪ੍ਰੀਤ ਸਿੰਘ ਕ੍ਰਮਵਾਰ ਪਹਿਲੇ ਦੂਜੇ ਤੇ ਤੀਜੇ ਸਥਾਨ ‘ਤੇ ਰਹੇ।ਇਹਨਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਪ੍ਰਿੰਸੀਪਲ ਨਵਰਾਜ ਕੌਰ ਨੇ ਵਧਾਈ ਦਿੱਤੀ ਤੇ ਸਮੇਂ-ਸਮੇਂ ਤੇ ਕਰਵਾਏ ਜਾਂਦੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਸ਼ਖਸੀਅਤ ਉਸਾਰੀ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਰਾਜੇਸ਼ ਕੁਮਾਰ, ਰਕੇਸ਼ ਕੁਮਾਰ, ਗੁਰਦੀਪ ਸਿੰਘ, ਨਰੇਸ਼ ਰਾਣੀ, (ਸਾਰੇ ਲੈਕਚਰਾਰ) ਵੰਦਨਾ ਸਿੰਗਲਾ, ਬਲਵਿੰਦਰ ਕੌਰ, ਕਰਨੈਲ ਸਿੰਘ, ਕੰਚਨ ਸਿੰਗਲਾ, ਰਜਨੀ ਬਾਲਾ, ਭਰਤ ਸ਼ਰਮਾ, ਰਕੇਸ਼ ਸ਼ਰਮਾ, ਸਵਿਤਾ ਵਸ਼ਿਸ਼ਟ, ਗਗਨਜੋਤ ਕੌਰ, ਸ਼ਵੇਤਾ ਅਗਰਵਾਲ, ਪ੍ਰੀਤੀ ਰਾਣੀ, ਨੈਣਾ ਦੱਤ, ਹਰਵਿੰਦਰ ਸਿੰਘ, ਨਿਰਮਲ ਸਿੰਘ, ਸੰਦੀਪ ਸਿੰਘ, ਹਰਦੇਵ ਕੌਰ ਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …