Sunday, December 22, 2024

ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਹੋਈ ਮਾਸਿਕ ਮੀਟਿੰਗ

ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਸੁਨਾਮ ਵਿਖੇ ਹੋਈ।ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰ ਸਾਥੀਆਂ ਇੰਦਰਜੀਤ ਅੱਤਰੀ, ਦਿਲਾਵਰ ਸਿੰਘ ਚਹਿਲ, ਸਰਲਾ ਦੇਵੀ, ਮੱਘਰ ਸਿੰਘ ਮਹਿਲਾਂ, ਹੰਸ ਰਾਜ ਮੇਜਰ, ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਪਰਮਜੀਤ ਸਿੰਘ ਨਿਆਂ ਵਿਭਾਗ ਐਸੋਸੀਏਸ਼ਨ ਵਿੱਚ ਨਵੇਂ ਮੈਂਬਰ ਵਜੋਂ ਸ਼ਾਮਲ ਹੋਏ ਜਿਨ੍ਹਾਂ ਦਾ ਮੀਟਿੰਗ ਵਿੱਚ ਹਾਰ ਪਾ ਕੇ ਸਵਾਗਤ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਮੱਟੂ, ਅੰਗਰੇਜ਼ ਸਿੰਘ, ਦਲਜੀਤ ਸਿੰਘ ਪੀ.ਏ ਚੀਮਾਂ, ਜੀਤ ਸਿੰਘ ਬੰਗਾ ਪਵਨ ਸ਼ਰਮਾ, ਪਵਨ ਜਿੰਦਲ ਹਰਨੇਕ ਨੱਢੇ, ਬਲਵਿੰਦਰ ਸਿੰਘ ਜਿਲੇਦਾਰ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਲਗਾਤਾਰ ਅਣਗੌਲਿਆਂ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ।ਉਨਾਂ ਕਿਹਾ ਕਿ ਮੰਨੀਆਂ ਗਈਆਂ ਮੰਗਾਂ ਲਾਗੂ ਕੀਤੀਆਂ ਜਾਣ, ਸੋਧੇ ਤਨਖਾਹ ਸਕੇਲਾਂ ਦੇ ਬਣਦੇ ਬਕਾਏ ਇੱਕਮੁਸ਼ਤ ਦਿੱਤੇ ਜਾਣ।ਮੀਟਿੰਗ ਨੇ ਮਤਾ ਪਾਸ ਕਰਕੇ ਮੰਗ ਕੀਤੀ ਭਾਰਤ ਸਰਕਾਰ ਦੀਆਂ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਸਮੇਤ ਸਮਾਜਿਕ ਕਾਰਕੁੰਨਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਬਿਨ੍ਹਾਂ ਵਜ੍ਹਾ ਜੇਲ੍ਹਾਂ ਵਿੱਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੈ।ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੇ ਸਮਾਨੰਤਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਚੰਡੀਗੜ੍ਹ ਵਿਖੇ ਚਲਾਏ ਜਾ ਰਹੇ ਸੈਸ਼ਨ ਵਿੱਚ ਸੁਨਾਮ ਤੋਂ ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਝੰਡੇ ਹੇਠ ਪੈਨਸ਼ਨਰ ਸਾਥੀ 10 ਮਾਰਚ ਨੂੰ ਸ਼ਾਮਲ ਹੋਣਗੇ। ਮੀਟਿੰਗ ਦੇ ਆਖਿਰ ਵਿੱਚ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਨੇ ਮੀਟਿੰਗ ਵਿੱਚ ਹਾਜ਼ਰ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਸੰਘਰਸ਼਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …