ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਅਹਿਮਦੀਆ ਮੁਸਲਿਮ ਕਮਿਊਨਿਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ
ਨਾਰੀ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ’ਚ ਲਿਟਲ ਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ, ਉਚਾ ਕਿਲ੍ਹਾ ਦੀ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦੇ ਪੌਦੇ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ।ਇਸ ਪ੍ਰੋਗਰਾਮ ਦੇ ਪਹਿਲੇ ਬੁਲਾਰੇ ਪੰਜਾਬੀ ਵਿਭਾਗ ਮੁਖੀ ਪ੍ਰੋ. ਰਵਿੰਦਰ ਕੌਰ ਨੇ ਸਿੱਖ ਧਰਮ ’ਚ ਔਰਤ ਦੇ ਯੋਗਦਾਨ ਅਤੇ ਗੁਰੂ ਮਹਿਲਾਂ ਦੀ ਸਮਾਜ ਨੂੰ ਦੇਣ ਬਾਰੇ ਦੱਸਿਆ।ਹਿਊਮਨ ਰਾਈਟਸ ਪੰਜਾਬ ਦੇ ਪ੍ਰੈਜੀਡੈਂਟ ਡਾ. ਜਸਵਿੰਦਰ ਕੌਰ ਸੋਹਲ ਨੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਸ ਦੇ ਜਦੋਜਹਿਦ ਭਰੇ ਸੰਘਰਸ਼ ਨੂੰ ਬਿਆਨ ਕੀਤਾ।
ਡਾ. ਮਨਸੂਰਾ ਤਾਰਿਕ ਨੇ ਇਸਲਾਮ ਧਰਮ ’ਚ ਔਰਤ-ਮਰਦ ਦੀ ਸਮਾਨਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸਲਾਮ ਧਰਮ ’ਚ ਔਰਤ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਡਾਕੂਮੈਂਟਰੀ ਰਾਹੀਂ ਦਿਖਾਇਆ ਗਿਆ।ਸ੍ਰੀਮਤੀ ਛੀਨਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਅਤੇ ਗਿਆਨ ਹਾਸਲ ਕਰਨਾ ਚਾਹੀਦਾ ਹੈ ਅਤੇ ਆਰਥਿਕ ਤੌਰ ’ਤੇ ਆਜ਼ਾਦ ਹੋਣ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ।
ਪ੍ਰੋਗਰਾਮ ਦੇ ਅੰਤ ’ਚ ਡਾ. ਸੁਰਿੰਦਰ ਕੌਰ ਨੇ ਸ੍ਰੀਮਤੀ ਛੀਨਾ ਨੂੰ ਸਨਮਾਨਿਤ ਕੀਤਾ।ਪ੍ਰੋਗਰਾਮ ਦੌਰਾਨ ਮੁਸਲਿਮ ਕਮਿਊਨਿਟੀ ਵਲੋਂ ਵੀ ਸ੍ਰੀਮਤੀ ਛੀਨਾ, ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਦੇ ਬੁਲਾਰਿਆਂ ਤੇ ਕਾਲਜ ਦੀਆਂ 6 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਹੋਮਿਓਪੈਥੀ ਦਾ ਮੁਫ਼ਤ ਕੈਂਪ ਅਤੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media