Friday, September 11, 2026

ਵਜੀਫਾ ਪ੍ਰੀਖਿਆ ਵਿੱਚ ਮਾਲ ਰੋਡ ਸਕੂਲ ਨੇ ਜ਼ਿਲ੍ਹੇ ਭਰ ਚੋਂ ਹਾਸਲ ਕੀਤਾ ਅੱਵਲ ਸਥਾਨ

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪ੍ਰਿੰਸੀਪਲ ਮਨਦੀਪ ਕੌਰ ਸਨਮਾਨਿਤ

PPN1612201413

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਰੋਪੜ ਵਿਖੇ ਆਯੋਜਿਤ ਰਾਜ ਪੱਧਰੀ ਵਿਗਿਆਨ ਸਮਾਰੋਹ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਮਾਨਯੋਗ ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੂੰ ਉਨ੍ਹਾਂ ਦੇ ਸਕੂਲ ਵਿਦਿਆਰਥੀਆਂ ਵਲੋਂ ਕੌਮੀ ਯੋਗਤਾ ਖੋਜ ਪ੍ਰੀਖਿਆ, ਨੈਸ਼ਨਲ ਮੀਨਜ਼-ਕਮ- ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿਚ ਜ਼ਿਲ੍ਹੇ ਭਰ ਵਿਚੋਂ ਸਭ ਤੋਂ ਵੱਧ 13 ਸਫਲਤਾਵਾਂ ਪ੍ਰਾਪਤ ਕਰਨ ਉੱਤੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ।

ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਿੰਸੀਪਲ ਮਨਦੀਪ ਕੌਰ ਨੂੰ ਪੁਸਤਕਾਂ ਦਾ ਸੈੱਟ ਅਤੇ ਪ੍ਰਸੰਸਾ ਪੱਤਰ ਦਿੰਦਿਆਂ ਕਿਹਾ ਕਿ ਆਪ ਵਲੋਂ ਕੀਤੀ ਗਈ ਮਿਹਨਤ ਸਿੱਖਿਆ ਵਿਭਾਗ ਪੰਜਾਬ ਦਾ ਸਿਰ ਉੱਚਾ ਚੁੱਕਣ ਦਾ ਸਬੱਬ ਬਣੀ ਹੈ ਜੋ ਕਿ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਤੁਸੀਂ ਭਵਿੱਖ ਵਿਚ ਵੀ ਆਪਣੇ ਕੰਮ ਪ੍ਰਤੀ ਇਸੇ ਤਰ੍ਹਾਂ ਲਗਨ ਵਿਖਾਉਂਦੇ ਰਹੋਗੇ।
ਇਸ ਸਮਾਰੋਹ ਮੌਕੇ ਇਸ ਬੇਹਤਰੀਨ ਕਾਰਗੁਜ਼ਾਰੀ ਵਿੱਚ ਬਹੁਮੁੱਲਾ ਯੋਗਦਾਨ ਪਾਉਣ ਵਾਲੀਆਂ ਸਕੂਲ ਦੀਆਂ ਗਣਿਤ ਅਧਿਆਪਕਾ ਸ੍ਰੀਮਤੀ ਡਿੰਪਲ ਜੌਸ਼ੀ ਅਤੇ ਸਾਇੰਸ ਅਧਿਆਪਕਾ ਸ੍ਰੀਮਤੀ ਮੀਨਾਕਸ਼ੀ ਨੂੰ ਵੀ ਸਿੱਖਿਆ ਮੰਤਰੀ ਪੰਜਾਬ ਅਤੇ ਸ.ਜਗਤਾਰ ਸਿੰਘ ਕੁਲੱੜੀਆ, ਡਾਇਰੈਕਟਰ ਸਟੇਟ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ, ਸ੍ਰੀਮਤੀ ਪੰਕਜ ਸ਼ਰਮਾ ਡਾਇਰੈਕਟਰ ਐਸ.ਸੀ.ਈ.ਆਰ.ਟੀ, ਸ. ਰੁਪਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ ਰੋਪੜ ਨੇ ਸਨਮਾਨਿਤ ਕੀਤਾ।ਇਸ ਅਵਸਰ ‘ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ. ਸਤਿੰਦਰਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸਤੀਸ਼ ਕੁਮਾਰ ਅਤੇ ਸ੍ਰੀਮਤੀ ਜੋਗਿੰਦਰ ਕੌਰ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਇਜ਼ਰ ਸ੍ਰੀਮਤੀ ਸੁਦੀਪ ਕੌਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਧਾਈ ਦਿੱਤੀ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply