Sunday, June 23, 2024

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸ਼ਤਾਬਦੀ ਸਮਾਗਮ 11 ਮਾਰਚ ਤੋਂ- ਸਕੱਤਰ ਬੁੱਢਾ ਦਲ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਬੁੱਢਾ ਦਲ ਨੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਅਰੰਭੀਆਂ ਹੋਈਆਂ ਹਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਸੂਰਬੀਰ ਨਾਇਕ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਪੁਰਜ਼ੋਰਾਂ ਅਤੇ ਖਾਲਸਾਈ ਪ੍ਰੰਪਰਾਵਾਂ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।ਉਨ੍ਹਾਂ ਕਿਹਾ ਕਿ ਬੁੱਢਾ ਦਲ ਨੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ਼ਤਾਬਦੀ ਸਮਾਗਮ ਉਲੀਕੇ ਹਨ।ਉਨਾਂ ਕਿਹਾ ਕਿ 11 ਤੋਂ 14 ਮਾਰਚ ਤੀਕ ਇਹ ਗੁਰਮਤਿ ਸਮਾਗਮ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਅਤੇ ਗੁ: ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਜਾਣਗੇ।ਸਮੁੱਚੀਆਂ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ 11 ਮਾਰਚ ਨੂੰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਾਰਾ ਦਿਨ ਗੁਰਮਤਿ ਸਮਾਗਮ ਹੋਵੇਗਾ।ਸ੍ਰੀ ਅਕਾਲ ਤਖਤ ਸਾਹਿਬ ਤੋਂ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦੀ ਫਤਿਹ ਮਾਰਚ ਅਰੰਭ ਹੋਵੇਗਾ, ਜੋ ਜਲ੍ਹਿਆਵਾਲਾ ਬਾਗ, ਘਿਉ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਖਜ਼ਾਨਾ ਗੇਟ, ਭਗਤਾਂ ਵਾਲਾ ਗੇਟ, ਚਾਟੀਵਿੰਡ, ਗੁ: ਸ਼ਹੀਦ ਗੰਜ਼ ਤੋਂ ਹੁੰਦਾ ਹੋਇਆ।ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੰਪੂਰਨ ਹੋਵੇਗਾ।13 ਮਾਰਚ ਨੂੰ ਏਸੇ ਅਸਥਾਨ ਵਿਖੇ ਸਾਰਾ ਦਿਨ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੁਰਮਤਿ ਸਮਾਗਮ ਹੋਵੇਗਾ।ਰਾਤ ਨੂੰ ਲਾਈਟ ਐਂਡ ਸਾਉਂਡ ਪ੍ਰੋਗਰਾਮ ਹੋਵੇਗਾ।14 ਮਾਰਚ ਨੂੰ ਗੁ: ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਹੋਣਗੇ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …