Tuesday, December 5, 2023

ਇੰਸਟੀਚਿਉਟ ਆਫ ਚਾਰਟਰਡ ਅਕਾਊਂਟੈਂਟ ਨਾਰਥ ਰੀਜ਼ਨ ਚੇਅਰਮੈਨ ਚੁਣੇ ਜਾਣ ‘ਤੇ ਅਜੀਤਪਾਲ ਅਨੇਜਾ ਨੂੰ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ) – ਅੱਜ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਦੀਵਾਨ ਮੈਂਬਰ ਅਜੀਤਪਾਲ ਸਿੰਘ ਅਨੇਜਾ ਨੂੰ ਇੰਸਟੀਚਿਉਟ ਆਫ ਚਾਰਟਰਡ ਅਕਾਊਂਟੈਂਟ ਆਫ ਇੰਡੀਆ ਦੇ ਨਾਰਥ ਰੀਜਨ ਆਫ ਇੰਡੀਅਨ ਕੌਂਸਲ ਅੰਮ੍ਰਿਤਸਰ ਦੇ ਚੇਅਰਮੈਨ ਚੁਣੇ ਜਾਣ ‘ਤੇ ਵਧਾਈ ਦਿੱਤੀ ਗਈ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਅਨੇੇਜਾ ਨੂੰ ਸਿਰੋਪਾਓ ਪਾ ਕੇ ਨਵੇਂ ਵੱਕਾਰੀ ਅਹੁੱਦੇ ਦੀਆਂ ਸ਼ੁਭਇੱਛਾਵਾਂ ਦਿੱਤੀਆਂ।ਉਨਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜੀਤਪਾਲ ਸਿੰਘ ਅਨੇਜਾ ਨੂੰ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਚਾਰਟਰਡ ਅਕਾਊਂਟੈਂਟ ਇੰਸਟੀਚਿਉਟ ਦੇ ਅੰਮ੍ਰਿਤਸਰ ਜਿਲ੍ਹੇ ਦੇ ਚੇਅਰਮੈਨ ਵਜੋਂ ਚੁਣੇ ਜਾਣਾ ਦੀਵਾਨ ਲਈ ਬਹੁਤ ਮਾਣ ਵਾਲੀ ਗੱਲ ਹੈ।ਉਹਨਾਂ ਨੇ ਦੱਸਿਆ ਕਿ ਇਸ ਵਾਰ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦਾ ਬਜ਼ਟ 2023-24 ਤਿਆਰ ਕਰਨ ਵਿਚ ਅਨੇਜਾ ਦਾ ਅਹਿਮ ਯੋਗਦਾਨ ਰਿਹਾ ਹੈ।
ਇਸ ਮੋਕੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੀਤ ਪ੍ਰਧਾਨ ਜਗਜੀਤ ਸਿੰਘ, ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਮੈਂਬਰ ਗੁਰਪ੍ਰੀਤ ਸਿੰਘ ਸੇਠੀ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾ ਵਲੋਂ ਵੀ ਅਨੇਜਾ ਨੂੰ ਸ਼ੁ਼ਭਕਾਮਨਾਵਾਂ ਦਿੱਤੀਆਂ ਗਈਆਂ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …