Wednesday, July 24, 2024

‘ਵਿਸ਼ਵ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸੰਬਧੀ ਜਾਗਰੂਕਤਾ ਫੈਲਾਉਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਵਿਖੇ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਨੂੰ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਕੇਂਦਰ ਤੋਂ ਆਏ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਮੰਦਿਰਾ ਸਾਹੀ, ਡਿਪਟੀ ਡੀ.ਈ.ਓ ਸ੍ਰੀਮਤੀ ਰੇਖਾ ਮਹਾਜਨ ਅਤੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ ਨੇ ਦੱੱਸਿਆ ਕਿ ਜੇਕਰ ਮਹਿਲਾਵਾਂ ਸਿਹਤਮੰਦ ਹੋਣਗੀਆਂ ਤਾਂ ਹੀ ਸਮਾਜ ਸਿਹਤਮੰਦ ਹੋ ਸਕਦਾ ਹੈ, ਕਿਉਕਿ ਮਹਿਲਾਵਾਂ ਹਰੇਕ ਘਰ ਤੇ ਸਮਾਜ ਦਾ ਮੂਲ ਆਧਾਰ ਹੁੰਦੀਆਂ ਹਨ।ਸਾਰੀਆਂ ਮਹਿਲਾਵਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਰੋਜਾਨਾਂ ਕਸਰਤ, ਯੋਗਾ, ਸਾਈਕਲਿੰਗ ਅਤੇ ਸੈਰ ਦੇ ਨਾਲ-ਨਾਲ ਪੌਸ਼ਟਿਕ ਭੋਜਨ ਵੀ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਰੋਜ਼ਾਨਾ ਜੀਵਨ ਸ਼ੈਲੀ ਵਿਚ ਬਦਲਾਅ ਲਿਆ ਕੇ ਅਸੀ ਗੈਰ ਸੰਚਾਰਨ ਰੋਗਾਂ ਤੋ ਬਚਿਆ ਜਾ ਸਕਦਾ ਹੈ।ਬਲੱਡ-ਪ੍ਰੈਸ਼ਰ ਹਾਈ ਹੋਣ ਦੀ ਸੂਰਤ ਵਿੱਚ ਸਰੀਰ ਦੇ ਭਾਰ ਨੂੰ ਸਹੀ ਰੱਖਣਾ ਚਾਹੀਦਾ ਹੈ, ਘੱਟ ਨਮਕ ਅਤੇ ਘੱਟ ਫੈਟ ਵਾਲਾ ਭੋਜਨ ਖਾਣਾ ਚਾਹੀਦਾ ਹੈ।ਛਾਤੀ ਵਿਚ ਗਿਲਟੀ ਜੋ ਕਿ ਲਗਾਤਾਰ ਦਰਦ ਕਰਦੀ ਹੈ, ਨਾਲ ਵੀ ਕੈਂਸਰ ਹੋ ਸਕਦਾ ਹੈ।
ਸਮਾਗਮ ਵਿੱਚ ਜਿਲਾ੍ਹ ਮਾਸ ਮੀਡੀਆ ਅਫਸਰ ਰਾਜ ਕੌਰ, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਕਮਲ ਭੱਲਾ, ਮੈਡਮ ਬਲਵਿੰਦਰ ਕੌਰ ਅਤੇ ਸਮੂਹ ਸਟਾਫ ਅਤੇ ਬੱਚਿਆਂ ਨੇ ਵੀ ਹਿੱਸਾ ਲਿਆ।

Check Also

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ …