ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਹੋਲੇ ਮੌਹਲੇ ਦੇ ਪਾਵਨ ਤਿਉਹਾਰ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ ਬੱਲ ਕਲਾਂ ਤੇ ਬੱਲ ਖੁਰਦ ਦੀ ਸੰਗਤ ਵਲੋਂ ਪੰਜ ਦਿਨਾਂ ਲਈ ਗੁਰੂ ਦਾ ਲੰਗਰ ਲਗਾਇਆ ਗਿਆ।ਬੱਲ ਕਲਾਂ ਤੋਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਨੂੰ ਪੰਗਤ ਵਿੱਚ ਬਿਠਾ ਕੇ ਛਕਾਇਆ ਜਾ ਰਿਹਾ ਹੈ।ਪਿੰਡ ਵਾਸੀ ਸ਼ਰਧਾ ਭਾਵਨਾ ਨਾਲ ਸੇਵਾ ਕਰ ਰਹੇ ਹਨ।
ਇਸ ਮੌਕੇ ਅਵਤਾਰ ਸਿੰਘ, ਪ੍ਰਭਨੂਰ ਸਿੰਘ ਬੱਲ, ਬਲਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਸਰਵਣ ਸਿੰਘ, ਨਿਸ਼ਾਨ ਸਿੰਘ, ਤਰਸੇਮ ਸਿੰਘ, ਬਿਕਰਮਜੀਤ ਸਿੰਘ, ਵਰਿੰਦਰ ਸਿੰਘ, ਪ੍ਰਗਟ ਸਿੰਘ ਫੌਜੀ, ਕੁਲਵਿੰਦਰ ਸਿੰਘ ਮੈਂਬਰ, ਕੁਲਤਾਰ ਸਿੰਘ, ਪਲਵਿੰਦਰ ਸਿੰਘ ਗੋਲਡੀ ਆਦਿ ਮੋਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …