ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੁ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਜੋਧ ਸਿੰਘ ਸਮਰਾ ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਆਦਿ ਮੌਜ਼ੂਦ ਸਨ।