ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਸੰਗਰੂਰ ਵਲੋਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਨਿਰਦੇਸ਼ਾਂ ‘ਤੇ ਚੀਮਾਂ ਮੰਡੀ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ` ਨੂੰ ਸਮਰਪਿਤ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਸ਼ਾਮਲ ਹੋਏ ਕਾਰਜ਼ਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਮਨਿਤਾ ਬਾਂਸਲ ਨੇ ਦੱਸਿਆ ਕਿ ‘ਸਿਹਤਮੰਦ ਔਰਤ-ਸਿਹਤਮੰਦ ਭਾਰਤ` ਥੀਮ ਅਧੀਨ ਇਹ ਸਾਇਕਲ ਰੈਲੀ ਕੱਢੀ ਗਈ ਹੈ।ਇਸ ਦਾ ਮਕਸਦ ਲੋਕਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਜਿਵੇਂ ਕੈਂਸਰ, ਦਿਲ ਦਾ ਦੌਰਾ, ਹਾਈਪਰਟੈਂਸਨ, ਸ਼ੂਗਰ ਰੋਗ ਆਦਿ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਸਰੀਰਕ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੰਤੁਲਿਤ ਭੋਜਨ ਜਿਵੇਂ ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਵੱਖ-ਵੱਖ ਤਰ੍ਹਾਂ ਦਾ ਸਲਾਦ, ਦਹੀਂ, ਪਨੀਰ ਤੇ ਮੌਸਮੀ ਫਲ ਖਾਣੇ ਚਾਹੀਦੇ ਹਨ ਅਤੇ ਜੰਕ ਜਾਂ ਪੈਕਿਟ ਫੂਡ ਤੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।ਇਸ ਮੌਕੇ ਸਮੂਹ ਆਸ਼ਾ ਵਰਕਰ ਵੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …