ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੰਤਰ ਕਾਲਜ ਮੁਕਾਬਲੇ ‘ਸਾਇੰਸ ਟੈਕ-2023’ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ’ਚ ਮਿਲਕ ਪਲਾਂਟ ਵੇਰਕਾ ਤੋਂ ਵਾਇਸ ਚੇਅਰਮੈਨ ਭੁਪਿੰਦਰ ਸਿੰਘ ਤੇ ਜਨਰਲ ਮੈਨੇਜਰ ਗੁਰਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਅਗਾਜ਼ ਕਾਲਜ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਰਵਿੰਦਰ ਕੌਰ, ਪ੍ਰੋਗਰਾਮ ਕਨਵੀਨਰ ਪ੍ਰੋ. ਮਨਬੀਰ ਕੌਰ, ਪ੍ਰੋ. ਮਨਜੀਤ ਸਿੰਘ ਅਤੇ ਸੀਨੀਅਰ ਅਧਿਆਪਕ ਡਾ. ਚੰਚਲ ਬਾਲਾ ਨੇ ਆਏ ਹੋਏ ਮਹਿਮਾਨਾਂ ਦਾ ਪੌਦੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਵਾਗਤ ਕੀਤਾ।ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਨਿਰਣਾਇਕ ਵਜੋਂ ਭੂਮਿਕਾ ਨਿਭਾਉਣ ਲਈ ਵੱਖ-ਵੱਖ ਅਦਾਰਿਆਂ ਤੋਂ ਪਹੁੰਚੇ ਅਧਿਆਪਕਾਂ ਦਾ ਹਾਰਦਿਕ ਸਵਾਗਤ ਕੀਤਾ।
ਇਸ ਪ੍ਰੋਗਰਾਮ ਤਹਿਤ ਕੋਡ ਵਾਰ, ਸ਼ੋਰਟ ਫ਼ਿਲਮ ਯੂਜ਼ਿੰਗ ਪਾਵਰ ਪੁਆਇੰਟ, ਡੀਬੇਟ, ਬੈਸਟ ਆਊਂਟ ਆਫ਼ ਵੇਸਟ, ਰੰਗੋਲੀ, ਸਾਇੰਸ ਮਾਡਲ, ਐਡ ਮੈਡ ਸ਼ੋਅ, ਪੋਸਟਰ ਮੇਕਿੰਗ ਮੁਕਾਬਲਾ, ਸੋਲੋ ਡਾਂਸ, ਸੋਲੋ ਸਾਂਗ ਆਦਿ ਮੁਕਾਬਲੇ ਕਰਵਾਏ ਗਏ। ਜਿਸ ’ਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ ਪਹੁੰਚੇ ਹੋਏ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਪੇਸ਼ ਕੀਤੀ।ਡਾ. ਸੁਰਿੰਦਰ ਕੌਰ ਨੇ ਆਏ ਮਹਿਮਾਨਾਂ ਨਾਲ ਮਿਲ ਕੇ ਮੁਕਾਬਲਿਆਂ ’ਚ ਪਹਿਲੇ, ਦੂਜੇ, ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਵਜੋਂ ਇਨਾਮ ਵੀ ਤਕਸੀਮ ਕੀਤੇ।
ਅੰਤ ’ਚ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਨਬੀਰ ਕੌਰ ਨੇ ਆਏ ਹੋਏ ਮਹਿਮਾਨਾਂ, ਜੱ ਜਾਂ ਅਤੇ ਵੱਖ-ਵੱਖ ਅਦਾਰਿਆਂ ਤੋਂ ਪਹੁੰਚੇ ਹੋਏ ਅਧਿਆਪਕਾਂ ਅਤੇ ਕਾਲਜ ਸਮਹ ਸਟਾਫ਼ ਦਾ ਧੰਨਵਾਦ ਕੀਤਾ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …