ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਨਰਸਿੰਗ ਦੀ ਵਿਦਿਆਰਥਣ ਨੇ ਖ਼ਾਲਸਾ ਕਾਲਜ ਦੇ ਬੋਟਨੀ ਵਿਭਾਗ ਵਲੋਂ
ਅੰਤਰਰਾਸ਼ਟਰੀ ਮਿਲਿਟਸ ਤਿਉਹਾਰ ਨੂੰ ਸਮਰਪਿਤ ‘ਸਪਰਿੰਗ ਮੇਲੇ’ ਮੌਕੇ ਫੁੱਲਾਂ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ’ਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਵੱਖ-ਵੱਖ ਪ੍ਰਦਰਸ਼ਨੀਆਂ ’ਚ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਜੀ.ਐਨ.ਐਮ ਪਹਿਲੇ ਭਾਗ ਦੀ ਵਿਦਿਆਰਥਣ ਰਿਧੀ ਨੇ ਫੁੱਲਾਂ ਦੇ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਸਮੂਹ ਮੁਕਾਬਲੇ ’ਚ ਦੂਜਾ ਸਥਾਨ ਹਿੱਸੇ ਆਇਆ ਅਤੇ ਜੀ.ਐਨ.ਐਮ ਤੀਜੇ ਭਾਗ ਦੀ ਜਸਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਦੇ ਨਾਲ ਪੋਸਟਰ ਮੁਕਾਬਲੇ ’ਚ ਕਾਲਜ ਵਿਦਿਆਰਥਣਾਂ ਨੇ ਪੰਜ ਕੋਨਸੋਲੇਸ਼ਨ ਇਨਾਮ ਹਾਸਲ ਕੀਤੇ।ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਅਜਿਹੀਆਂ ਪ੍ਰਾਪਤੀਆਂ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media