Sunday, December 22, 2024

ਸਿਹਤ ਵਿਭਾਗ ਅੱਖਾਂ ਦੀਆਂ ਬੀਮਾਰੀਆਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਸਹਾਇਕ ਸਿਵਲ ਸਰਜਨ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫਤਰ ਸਿਵਲ ਸਰਜਨ ਵਿਖੇ ਨੈਸ਼ਨਲ ਬਲਈਂਡਨਜ਼ ਕੰਟਰੋਲ ਪ੍ਰੌਗਰਾਮ ਤਹਿਤ ਅਪਥੈਲਮਿਕ ਅਫਸਰਾਂ ਦੀ ਅਹਿਮ ਮੀਟਿੰਗ ਕੀਤੀ ਗਈ।ਇਸ ਦੌਰਾਨ ਸਹਾਇਕ ਸਿਵਲ ਸਰਜਨ ਕਮ ਜਿਲ੍ਹਾ ਪ੍ਰੋਗਰਾਮ ਅਫਸਰ (ਅੇਨ.ਪੀ.ਸੀ.ਬੀ) ਡਾ. ਰਜਿੰਦਰ ਪਾਲ ਕੌਰ ਵਲੋ ਕਿਹਾ ਕਿ ਸਿਹਤ ਵਿਭਾਗ ਅੱਖਾਂ ਦੀਆਂ ਬੀਮਾਰੀਆਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸ ਲਈ ਉਹਨਾਂ ਨੇ ਜਿਲੇ ਭਰ ਦੇ ਸਮੂਹ ਅਪਥੈਲਮਿਕ ਅਫਸਰਾਂ ਨੂੰ ਕਿਹਾ ਕਿ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਤੇਜ਼ ਕੀਤੀਆਂ ਜਾਣ।ਉਹਨਾਂ ਕਿਹਾ ਕਿ 12 ਤੋਂ 18 ਮਾਰਚ ਤੱਕ ਜਿਲੇ੍ ਵਿਚ ਵਿਸ਼ਵ ਗਲਕੋਮਾਂ ਹਫਤਾ ਮਨਾਇਆ ਜਾ ਰਿਹਾ ਹੈ।ਜਾਗੂਕਤਾ ਗਤੀਵਿਧੀਆਂ ਦੇ ਨਾਲ-ਨਾਲ ਸਕਰੀਨਿੰਗ ਕੈਂਪ ਵੀ ਲਗਾਏ ਜਾ ਰਹੇ ਹਨ।ਇਸ ਮੌਕੇ ਤੇ ਜਿਲਾ੍ ਨੋਡਲ ਅਫਸਰ ਅੇਨ.ਪੀ.ਸੀ.ਬੀ ਡਾ. ਸ਼ਾਲੂ ਅਗਰਵਾਲ, ਡਾ. ਮਨੀਸ਼ਾ, ਡਾ. ਸਵੈਤਾ ਮੱਕੜ, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਸਮੂਹ ਅਪਥੈਲਮਿਕ ਅਫਸਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …