Saturday, April 20, 2024

‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਲਗਾਈ ਪੇਂਟਿੰਗ ਅਤੇ ਬੁੱਤਤਰਾਸ਼ੀ ਦੀ ਪ੍ਰਦਰਸ਼ਨੀ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਅੰਮ੍ਰਿਤਸਰ ਲੰਬੇ ਸਮੇਂ ਤੋਂ ਹਰ ਸਾਲ “ਅੰਤਰਰਾਸ਼ਟਰੀ ਮਹਿਲਾ ਦਿਵਸ” ਮਨਾ ਰਹੀ ਹੈ ਅਤੇ ਅੰਮ੍ਰਿਤਸਰ ਦੀਆਂ ਮਹਿਲਾ ਕਲਾਕਾਰਾਂ ਨੂੰ ਉਤਸ਼ਾਹਿਤ ਕਰ ਰਹੀ ਹੈ।ਇਸੇ ਲੜੀ ‘ਚ ਅੱਜ ਆਰਟ ਗੈਲਰੀ ਵਿਖੇ ਪੇਂਟਿੰਗ ਅਤੇ ਬੁੱਤਤਰਾਸ਼ੀ ਦੀ ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਲਗਾਈ ਜਾ ਰਹੀ ਇਸ ਪ੍ਰਦਰਸ਼ਨੀ ਵਿੱਚ ਅੰਮ੍ਰਿਤਸਰ ਦੀਆਂ ਮਹਿਲਾ 43 ਕਲਾਕਾਰਾਂ ਵਲੋਂ 40 ਪੈਂਟਿੰਗਾਂ ਅਤੇ ਬੁੱਤਤਰਾਸ਼ੀ ਦੇ 3 ਦਾ ਕੰਮ ਪ੍ਰਦਰਸ਼ਿਤ ਕੀਤੇ ਗਏ।ਉਨ੍ਹਾਂ ਦੱਸਿਆ ਕਿ ਇਹ ਕਲਾਕਾਰ ਲੰਬੇ ਸਮੇਂ ਤੋਂ ਕਲਾ ਦੇ ਖੇਤਰ ਵਿੱਚ ਕੰਮ ਰਹੀਆਂ ਹਨ ਅਤੇ ਕਲਾ ਦੇ ਖੇਤਰ ਵਿਚ ਇੱਕ ਉੱਚਾ ਮੁਕਾਮ ਰੱਖਦੀਆਂ ਹਨ।
ਇਸ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਜੋਹਲ ਨੇ ਕੀਤਾ, ਜਿੰਨਾਂ ਸਵਾਗਤ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਗਿਆ।ਮੁੱਖ ਮਹਿਮਾਨ ਜੋਹਲ ਨੇ ਪ੍ਰਦਰਸ਼ਨੀ ਦੇਖਦਿਆਂ ਕਲਾਕਾਰਾਂ ਦੇ ਕੰਮ ਦੀ ਬਹੁਤ ਸ਼ਲਾਘਾ ਕੀਤੀ।ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ, ਪ੍ਰਧਾਨ ਸ਼ਿਵਦੇਵ ਸਿੰਘ ਅਤੇ ਮੁੱਖ ਮਹਿਮਾਨ ਨੇ ਕਲਾਕਾਰਾਂ ਨੂੰ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।ਉਨਾਂ ਕਿਹਾ ਕਿ ਅਜੋਕੇ ਸਮੇਂ ਮਹਿਲਾਵਾਂ ਹਰ ਖੇਤਰ ਵਿੱਚ ਆਪਣਾ ਯੋਗਦਾਨ ਪਾ ਹੀਆਂ ਹਨ।ਇਹ ਪ੍ਰਦਰਸ਼ਨੀ ਇਸ ਦਾ ਸਬੂਤ ਹੈ।ਪ੍ਰੋਗਰਾਮ ਦੇ ਕਨਵੀਨਰ ਮਿਸ. ਰਵਿੰਦਰ ਢਿੱਲੋਂ ਸਨ।
ਇਸ ਮੌਕੇ ਆਰਟ ਗੈਲਰੀ ਦੇ ਫਾਇਨਾਂਸ ਸੈਕਟਰੀ ਸੁਖਪਾਲ ਸਿੰਘ, ਨਰਿੰਦਰ ਸਿੰਘ ਬੁੱਤਤਰਾਸ਼, ਸ਼ੁਭਾਸ਼ ਚੰਦਰ, ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਨਰਿੰਦਰ ਨਾਥ ਕਪੂਰ, ਨਰਿੰਦਰਜੀਤ ਸਿੰਘ ਆਰਕੀਟੈਕਟ, ਆਰਟ ਗੈਲਰੀ ਦੇ ਮੈਂਬਰ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।ਇਹ ਪ੍ਰਦਰਸ਼ਨੀ 11 ਮਾਰਚ 2023 ਤੱਕ ਚੱਲੇਗੀ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …