ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸੀਨੀਅਰ ਮੈਂਬਰ ਦਿਆਲ ਸਿੰਘ ਮੰਡੇਰ ਦੀ ਸੁਪਤਨੀ ਅਤੇ ਬੀਬੀ ਚਮਨਦੀਪ ਕੌਰ ਦੀ ਸਤਿਕਾਰਤ ਮਾਤਾ ਸਰਦਾਰਨੀ ਸੁਰਜੀਤ ਕੌਰ ਮੰਡੇਰ ਦਾ ਬੀਤੇ ਕੁੱਝ ਦਿਨਾਂ ਤੋਂ ਬੀਮਾਰ ਹੋਣ ਕਾਰਨ ਅਚਾਨਕ ਦੇਹਾਂਤ ਹੋ ਗਿਆ ਸੀ।ਸਵ. ਸੁਰਜੀਤ ਕੌਰ ਮੰਡੇਰ ਦੀ ਹੋਈ ਅਚਾਨਕ ਮੌਤ ਤੇ ਸੰਤ ਅਤਰ ਸਿੰਘ ਟਰੱਸਟ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਾਬੂ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ, ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ, ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਾਬਕਾ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ, ਸਕੱਤਰ ਜਸਵੰਤ ਸਿੰਘ ਖਹਿਰਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਅਮਰਜੀਤ ਸਿੰਘ ਖਹਿਰਾ, ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਲੌਂਗੋਵਾਲ, ਸਾਬਕਾ ਕਰਨਲ ਮੇਜਰ ਸਿੰਘ ਲੌਂਗੋਵਾਲ ਹੁਰਾਂ ਨੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਬਹੁਤ ਹੀ ਨਿੱਘੇ ਸੁਭਾਅ ਦੇ ਮਾਲਿਕ ਸਵ. ਸੁਰਜੀਤ ਕੌਰ ਮੰਡੇਰ ਦੇ ਜਾਣ ਨਾਲ ਜਿਥੇ ਪ੍ਰੀਵਾਰ ਨੂੰ ਅਸਹਿ ਸਦਮਾ ਪੁੱਜਾ ਹੈ, ਉਥੇ ਸਿੱਖਿਆ ਦੇ ਖੇਤਰ ਵਿੱਚ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਸਿੱਖਿਆ ਦੇ ਖੇਤਰ ਵਿਚ ਲੰਬਾ ਸਮਾਂ ਸੇਵਾ ਨਿਭਾਉਣ ਵਾਲੀ ਸਵ. ਸੁਰਜੀਤ ਕੌਰ ਮੰਡੇਰ ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 12 ਮਾਰਚ ਨੂੰ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ ਹੋਵੇਗੀ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …