Sunday, March 30, 2025
Breaking News

ਤਾਮਿਲਨਾਡੂ ਵਾਂਗ ਸ਼ਰਾਬ ਦਾ ਕਾਰੋਬਾਰ ਦੇ ਸਰਕਾਰੀਕਰਨ ਕਰੇ ਪੰਜਾਬ ਸਰਕਾਰ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਤਾਮਿਲਨਾਡੂ ਵਾਂਗੂ ਸ਼ਰਾਬ ਦੇ ਕਾਰੋਬਾਰ ਦਾ ਸਰਕਾਰੀ ਕਰਨ ਦੀ ਮੰਗ ਕੀਤੀ ਹੈ।ਮੁੱਖ

Charanjit Gumtala

ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ, ਕੁਲਦੀਪ ਸਿੰਘ ਧਾਲੀਵਾਲ ਤੇ ਹੋਰਨਾਂ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਤਾਮਿਲਨਾਡੂ ਨੇ 1983 ਤੋਂ ਸਰਕਾਰ ਨੇ ਸ਼ਰਾਬ ਦੇ ਕਾਰੋਬਾਰ ਨੂੰ ਆਪਣੇ ਹੱਥ ਵਿੱਚ ਲਿਆ ਹੈ ਤੇ ਉਸ ਨੂੰ 2021-22 ਵਰ੍ਹੇ, ਵਿੱਚ 6 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਹੈ।ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ 11 ਜਨਵਰੀ 2022 ਨੂੰ ਜਾਰੀ ਇੱਕ ਪ੍ਰੈਸ ਨੋਟ ਵਿੱਚ ਕਿਹਾ ਸੀ ਕਿ ਜੇ ਸ਼ਰਾਬ ਮਾਫੀਆ ‘ਤੇ ਕਾਬੂ ਪਾਉਣ ਲਈ ਤਾਮਿਲਨਾਡੂ ਵਾਂਗੂ ਸ਼ਰਾਬ ਦੇ ਕਾਰੋਬਾਰ ਨੂੰ ਪੰਜਾਬ ਸਰਕਾਰ ਆਪਣੇ ਹੱਥ ਵਿੱਚ ਲੈ ਲਵੇ ਤਾਂ ਸਰਕਾਰ ਨੂੰ 50 ਹਜ਼ਾਰ ਕਰੋੜ ਤੋਂ ਵੱਧ ਦੀ ਆਮਦਨ ਹੋ ਸਕਦੀ ਹੈ।ਉਨ੍ਹਾਂ ਕਿਹਾ ਸੀ ਕਿ ਏਸੇ ਤਰ੍ਹਾਂ ਜੇ ਰੇਤ ਮਾਫੀਆ, ਕੇਬਲ ਮਾਫੀਆ, ਇਸ਼ਤਿਹਾਰਬਾਜ਼ੀ ‘ਤੇ ਸਰਕਾਰ ਨੱਥ ਪਾ ਲਵੇ ਤਾਂ ਪੰਜਾਬ ਸਰਕਾਰ ਨੂੰ ਮੋਟੀ ਕਮਾਈ ਹੋ ਸਕਦੀ ਹੈ।

Check Also

ਪ੍ਰਸਿੱਧ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 30 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ …