ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੇਸਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਪਿੰਡ ਚੰਗਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਮੁੱਖ ਸੇਵਾਦਾਰ ਬਾਬਾ ਭਰਪੂਰ ਸਿੰਘ ਚੰਗਾਲ ਦੀ ਨਿਗਰਾਨੀ ਹੇਠ 200 ਤੋਂ ਵੱਧ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਬਾਬਾ ਜਸਵੀਰ ਸਿੰਘ ਭੈਣੀ ਵਾਲਿਆਂ ਦੇ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਦੇਸਾ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ।
ਇਸ ਮੌਕੇ ਜਥੇਦਾਰ ਮਲਕੀਤ ਸਿੰਘ ਚੰਗਾਲ, ਡਾ. ਗੁਰਵੀਰ ਸਿੰਘ ਸੋਹੀ, ਬਾਬਾ ਜਸਵਿੰਦਰ ਸਿੰਘ ਖਾਲਸਾ, ਗੁਰਜੰਟ ਸਿੰਘ ਦੁੱਗਾਂ, ਮੱਖਣ ਸਿੰਘ ਨਮੋਲ, ਕੁਲਦੀਪ ਸਿੰਘ, ਸਰਪੰਚ ਧਰਮਿੰਦਰ ਸਿੰਘ, ਅਮਰੀਕ ਸਿੰਘ ਤੁਫਾਨ, ਬੇਅੰਤ ਸਿੰਘ ਅਮਰੀਕਾ, ਗੁਰਜੰਟ ਸਿੰਘ ਦੀਦਾਰਗਡ਼ੀਆ, ਪਾਲਾ ਮੱਲ ਸਿੰਗਲਾ, ਓ.ਪੀ ਅਰੋੜਾ, ਸਰਪੰਚ ਸੱਤੂ ਸਿੰਘ ਅਤਰੀ, ਕਰਨੈਲ ਸਿੰਘ, ਨਛੱਤਰ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ ਸਿੱਧੂ, ਅਮਰੀਕ ਸਿੰਘ ਜੰਡਾਲੀ, ਗਿਆਨ ਸਿੰਘ ਸਿੱਧੂ, ਭਾਈ ਪਰਗਟ ਸਿੰਘ, ਸੁਖਵਿੰਦਰ ਸਿੰਘ ਬੱਗਾ ਸਿੱਧੂ, ਮਨਜੀਤ ਸਿੰਘ ਸਿੱਧੂ, ਚਰਨਜੀਤ ਸਿੰਘ ਮੁਹਾਲੀ ਵਾਲੇ ਅਤੇ ਨਿੱਕਾ ਸਿੰਘ ਬਡਰੁੱਖਾਂ ਨੇ ਵੀ ਭਰਪੂਰ ਸਹਿਯੋਗ ਦਿੱਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …