ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜ਼ਟ `ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ-2 ਦੇ ਪ੍ਰਧਾਨ ਰਿਸ਼ੀ ਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਬਜ਼ਟ ਵਿੱਚ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਲਈ ਕੁੱਝ ਵੀ ਨਹੀਂ ਹੈ।ਸਿਰਫ਼ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ।ਭਾਜਪਾ ਦੇ ਸੀਨੀਅਰ ਨੇਤਾ ਪ੍ਰੇਮ ਗੁਗਨਾਨੀ ਨੇ ਕਿਹਾ ਕਿ ਪੰਜਾਬ ਦੇ ਨਹੀ ਸਗੋ ਦੇਸ਼ ਦੇ ਕਿਸਾਨ ਜਿਸ ਨੂੰ ਅਸੀਂ ਦੇਸ਼ ਦੀ ਰੀੜ੍ਹ ਦੀ ਹੱਡੀ ਕਹਿੰਦੇ ਹਾਂ, ਉਨ੍ਹਾਂ ਲਈ ਕੁੱਝ ਨਹੀਂ ਕੀਤਾ ਗਿਆ।ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਸੀਮਾ ਰਾਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁੰਗੇਰੀਲਾਲ ਦੇ ਸੋਹਣੇ ਸੁਪਨੇ ਦਿਖਾਉਣ ਵਾਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਬਜ਼ੁਰਗਾਂ ਨੁੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੇ ਵਾਅਦੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ ਤੇ ਇਹ ਬਜ਼ਟ ਕੁੱਲ ਮਿਲਾ ਕੇ ਦਿਸ਼ਾਹੀਣ ਤੇ ਖੋਖਲਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …