ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਿਧਾਨਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸ੍ੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਉਚ ਕੋਟੀ ਦੇ ਵਿਦਵਾਨ ਅਤੇ ਸਾਧੂ ਸੰਤ ਮਹਾਤਮਾ ਵਲੋਂ ਖੁੱਲੇ ਪੰਡਾਲ ਵਿਖੇ ਕਥਾ ਵੀਚਾਰਾਂ ਅਤੇ ਢਾਡੀ ਜਥਿਆਂ ਵਲੋਂ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਬਾਬਾ ਨੰਦ ਸਿੰਘ ਹਰਚੰਦਪੁਰਾ, ਬਾਬਾ ਹਰਬੇਅੰਤ ਸਿੰਘ ਮਾਤਾ ਭੋਲੀ ਜੀ ਮਸਤੂਆਣਾ ਸਾਹਿਬ, ਬਾਬਾ ਸਤਪਾਲ ਸਿੰਘ ਭੂਰੇ ਕੁੱਬੇ ਵਾਲੇ, ਬਾਬਾ ਇਕਬਾਲ ਸਿੰਘ ਬਰੇਟਾ ਵਾਲੇ, ਬਾਬਾ ਗੁਰਜੰਟ ਸਿੰਘ ਤਪਾ ਦਰਾਜ ਵਾਲੇ, ਬਾਬਾ ਬਲਵਿੰਦਰ ਸਿੰਘ ਫੌਜੀ, ਬਾਬਾ ਰਣਜੋਤ ਸਿੰਘ, ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਬਾਬਾ ਹਰਬੰਸ ਸਿੰਘ ਜੈਨਪੁਰ ਵਾਲੇ, ਬਾਬਾ ਜਸਵੰਤ ਸਿੰਘ ਜੋਤੀ ਸਰੂਪ ਵਾਲੇ, ਬਾਬਾ ਇੰਦਰਜੀਤ ਸਿੰਘ, ਬਾਬਾ ਜੰਗ ਸਿੰਘ ਕੁੱਪ ਕਲਾਂ, ਬਾਬਾ ਬਚਿੱਤਰ ਸਿੰਘ ਛੀਨਾ, ਭਾਈ ਕੁਲਵੰਤ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ ਰਤਨ, ਭਾਈ ਸਤਨਾਮ ਸਿੰਘ ਮਸਤੂਆਣਾ, ਬਾਬਾ ਸੁਖਵਿੰਦਰ ਸਿੰਘ ਸੋਨੀ, ਬਾਬਾ ਕਰਮਜੀਤ ਸਿੰਘ, ਬਾਬਾ ਨਛੱਤਰ ਸਿੰਘ ਨੱਤਾਂ ਵਾਲੇ ਅਤੇ ਬਾਬਾ ਜਰਨੈਲ ਸਿੰਘ ਹਰੀਗੜ਼੍ਹ ਵਾਲਿਆਂ ਵਲੋਂ ਸੰਗਤਾਂ ਨੂੰ ਸ੍ੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਅਤੇ ਨੌਜਵਾਨ ਪੀੜ਼ੀ ਨੂੰ ਅੰਮ੍ਰਿਤ ਪਾਣ ਕਰਨ ਲਈ ਪ੍ੇਰਿਆ।
ਇਲਾਵਾ ਸਾਬਕਾ ਪਾਰਲੀਮਾਨੀ ਸਕੱਤਰ ਬਾਬਾ ਪ੍ਰਕਾਸ ਚੰਦ ਗਰਗ ਅਤੇ ਅਕਾਲੀ ਆਗੂ ਤੇ ਹਲਕਾ ਸੰਗਰੂਰ ਦੇ ਇੰਚਾਰਜ਼ ਵਿੰਨਰਜੀਤ ਸਿੰਘ ਗੋਲਡੀ ਨੇਵੀ ਸੰਗਤਾਂ ਨੂੰ ਹੋਲੇ ਮੁਹੱਲੇ ਦੀਆਂ ਵਧਾਈਆਂ ਦਿੱਤੀਆਂ।ਸਟੇਜ ਸਕੱਤਰ ਦੀ ਭੂਮਿਕਾ ਗ੍ਰੰਥੀ ਰਾਗੀ ਸਭਾ ਦੇ ਪ੍ਰਧਾਨ ਬਾਬਾ ਬਚਿੱਤਰ ਸਿੰਘ ਨੇ ਨਿਭਾਈ।ਪ੍ਰਬੰਧਕਾਂ ਵਲੋਂ ਰਾਗੀ, ਢਾਡੀ ਜਥੇ, ਸਾਧੂ ਸੰਤ ਮਹਾਤਮਾ ਤੋਂ ਇਲਾਵਾ ਇਲਾਕੇ ਦੇ ਪੰਚਾਂ ਸਰਪੰਚਾਂ ਤੇ ਮੋਹਤਵਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰ ਕੇ ਲੰਗਰ ਵੀ ਲਗਾਏ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …