ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸ਼ੁਰੂ ਹੋਣ ਵਾਲੇ ਜੀ 20 ਸੰਮੇਲਨ ਦੇ ਮੱਦੇਨਜ਼ਰ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਛੁੱਟੀ ਦੇਣ ਤੋਂ ਰੋਕ ਦਿੱਤਾ ਹੈ।ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਆਉਣ ਵਾਲੇ ਅੰਤਰਰਾਸ਼ਟਰੀ ਮਹਿਮਾਨਾਂ ਅਤੇ ਸੰਮੇਲਨ ਦੀ ਮਹੱਤਤਾ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਜਾ ਚੁੱਕੀ ਹੈ, ਪਰ ਫਿਰ ਵੀ ਲੋੜ ਪੈਣ ਉਪਰ ਵਾਧੂ ਕਰਮਚਾਰੀਆਂ ਦੀ ਜਰੂਰਤ ਪੈ ਸਕਦੀ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਜਿਲ੍ਹਾ ਮੁਖੀਆ ਨੂੰ ਹਦਾਇਤ ਕੀਤੀ ਕਿ ਬਿਨਾ ਕਿਸੇ ਵੱਡੀ ਜਰੂਰਤ ਦੇ ਆਪਣੇ ਕਰਮਚਾਰੀਆਂ ਨੂੰ ਛੁੱਟੀ ਨਾ ਦੇਣ ਅਤੇ ਨਾ ਹੀ ਆਪ ਬਿਨਾ ਆਗਿਆ ਤੋਂ ਸਟੇਸ਼ਨ ਤੋਂ ਬਾਹਰ ਜਾਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …