Wednesday, September 27, 2023

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਈ-20 ਦੇ ਮਹਿਮਾਨਾਂ ਤੇ ਬੁਲਾਰਿਆਂ ਦੀ ਆਮਦ ਸ਼ੁਰੂ

14 ਮਾਰਚ ਤੋਂ ਸ਼ੁਰੂ ਹੋਣ ਵਾਲੇ ਵਾਈ-20 ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਤਿਆਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈ 20 ਸਿਖਰ ਸੰਮੇਲਨ ਦੀ ਮੇਜ਼ਬਾਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ੍ਹ 14 ਤੋਂ 16 ਮਾਰਚ ਤਕ ਹੋਣ ਵਾਲੇ ਇਸ ਸੰਮੇਲਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰਨ ਤਿਆਰ ਹੈ। ਸੰਮੇਲਨ ਦੇ ਹਰ ਕਾਰਜ ਦਾ ਸੂਖਮਤਾ ਪੂਰਨ ਨਿਰੀਖਣ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਨਿੱਜੀ ਦਿਲਚਸਪੀ ਅਧੀਨ ਹੋਇਆ ਤਾਂ ਜੋ ਯੂਨੀਵਰਸਿਟੀ ਸ਼ਾਖ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਵਧੇਰੇ ਨਿਖਰ ਸਕੇ।
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸਿਖਰ ਸੰਮੇਲਨ ਵਿੱਚ ਵੱਖ-ਵੱਖ ਦੇਸ਼ਾਂ ਦੇ ਮੈਂਬਰਾਂ ਦੀ ਆਮਦ ਸ਼ਰੂ ਹੋ ਗਈ ਹੈ ਜੋ 14 ਮਾਰਚ ਨੂੰ ਬਾਅਦ ਦੁਪਹਿਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਵਾਈ-20 ਦੇ ਨੋਡਲ ਅਫਸਰ ਡਾ. ਹਰਦੀਪ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਹੁੰਚ ਰਹੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ ਅਤੇ 14 ਮਾਰਚ ਨੂੰ ਵੀ ਉਨ੍ਹਾਂ ਦਾ ਨਿੱਘਾ ਸਵਾਗਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਸਾਡਾ ਪਿੰਡ ਲੈ ਕੇ ਜਾਣ ਤੋਂ ਇਲਾਵਾ ਅੰਮ੍ਰਿਤਸਰ ਦੀਆਂ ਹੋਰ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿੱਚ ਉਨ੍ਹਾਂ ਦੀ ਆਮਦ ਤੇ ਪੰਜਾਬੀ ਸਭਿਆਚਾਰ ਨੂੰ ਰੂਪਮਾਨ ਕਰਦਾ ਸਭਿਆਚਾਰ ਪ੍ਰੋਗਰਾਮ ਵੀ ਹੋਵੇਗਾ, ਜਿਸ ਵਿੱਚ ਪੰਜਾਬ ਦੇ ਲੋਕ ਨਾਚ ਭੰਗੜਾ ਤੇ ਗਿੱਧੇ ਤੋਂ ਇਲਾਵਾ ਕਲਾਸੀਕਲ ਡਾਂਸ, ਸੰਗੀਤ ਬੈਂਡ ਅਤੇ ਪੱਛਮੀ ਸੰਗੀਤ ਸਬੰਧੀ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ।
ਉਨ੍ਹਾਂ ਦੇ ਇਥੇ ਪੁੱਜਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਸਵਾਗਤ ਕੀਤਾ।ਪ੍ਰੋਗਰਾਮਾਂ ਦਾ ਹਿੱਸਾ ਬਣਨ ਵਾਲੇ ਵਿਦੇਸ਼ੀ ਮਹਿਮਾਨਾਂ ਦੇ ਸਵਾਗਤ ਅਤੇ ਹੋਰ ਪ੍ਰਬੰਧਾਂ ਸਬੰਧੀ ਕਾਰਜ ਮੁਕੰਮਲ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ‘ਚ ਹੋਣ ਵਾਲੇ 15 ਮਾਰਚ ਦੇ ਪ੍ਰਮੁੱਖ ਸੰਮੇਲਨ ਵਿੱਚ ਦੇਸ਼ ਅਤੇ ਵਿਦੇਸ਼ ਦੇ ਨੌਜਵਾਨ ਪੈਨਲ ਡਿਸਕਸ਼ਨ ਵਿੱਚ ਹਿੱਸਾ ਲੈ ਰਹੇ।ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਹਰਜੋਤ ਸਿੰਘ ਬੈੰਸ ਵੀ ਇਸ ਮੌਕੇ ਵਿਸੇਸ਼ ਤੌਰ ‘ਤੇ ਸੰਬੋਧਨ ਕਰਨਗੇ।ਆਏ ਹੋਏ ਮਹਿਮਾਨ ਦਾ ਸਵਾਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਕਰਨਗੇ ਅਤੇ ਪੈਨਲਿਸਟਾਂ ਦਾ ਸਨਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਡੀਨ ਵਿਦਿਅਕ ਮਾਮਲੇ, ਪ੍ਰੋਫੈਸਰ ਸਰਬਜੋਤ ਸਿੰਘ ਬਹਿਲ ਡੀਨ ਵਿਦਿਆਰਥੀ ਭਲਾਈ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਕਰਨਗੇ।
ਇਸ ਮੌਕੇ ਉਨ੍ਹਾਂ ਪੈਨਲਿਸਟਾਂ ਅਤੇ ਉਨ੍ਹਾਂ ਵਲੋਂ ਜਿਨ੍ਹਾਂ ਮੁੱਦਿਆਂ ਤੇ ਵਿਚਾਰ ਵਟਾਦਰਾਂ ਕੀਤਾ ਜਾਣਾ ਹੈ ਉਸ ਬਾਰੇ ਵੀ ਜਾਣੂ ਕਰਵਾਇਆ ।

Check Also

ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ

ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …