Thursday, May 15, 2025
Breaking News

ਹਿਮਸਿਨ ਇੰਜੀਨੀਅਰਿੰਗ ਵਰਕਸ ਵਲੋਂ ਗੋਲਡਨ ਆਫਸੈਟ ਪ੍ਰੈਸ ਲਈ ਹੈਂਡ ਫੀਡ ਪੇਪਰ ਕਟਿੰਗ ਮਸ਼ੀਨ ਭੇਟ

PPN1612201421

ਅੰਮ੍ਰਿਤਸਰ, 16  ਦਸੰਬਰ (ਗੁਰਪ੍ਰੀਤ ਸਿੰਘ)- ਹਿਮਸਿਨ ਇੰਜੀਨੀਅਰਿੰਗ ਵਰਕਸ ਦੇ ਮਾਲਕ ਸ: ਲਖਵੀਰ ਸਿੰਘ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਡਨ ਆਫਸੈਟ ਪੈ੍ਰਸ ਲਈ ਹੈਂਡ ਫੀਡ ਪੇਪਰ ਕਟਿੰਗ ਮਸ਼ੀਨ ਭੇਟ ਕੀਤੀ ਗਈ। ਇਸ ਮਸ਼ੀਨ ਦਾ ਉਦਘਾਟਨ ਸ: ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਸ: ਮਨਜੀਤ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ: ਲਖਵੀਰ ਸਿੰਘ ਗੁਰੂ ਘਰ ਦੇੇ ਅਥਾਹ ਸ਼ਰਧਾਵਾਨ ਸਿੱਖ ਹਨ ਅਤੇ ਇਨ੍ਹਾਂ ਵੱਲੋਂ ਪਹਿਲਾਂ ਵੀ ਇਕ ਮਸ਼ੀਨ ਗੋਲਡਨ ਆਫਸੈਟ ਪ੍ਰੈਸ ਲਈ ਭੇਟਾ ਕੀਤੀ ਗਈ ਸੀ। ਉਨ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ: ਲਖਵੀਰ ਸਿੰਘ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਤਸਵੀਰ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸ: ਲਖਵੀਰ ਸਿੰਘ ਨੇ ਕਿਹਾ ਕਿ ਮੇਰੇ ਤੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀਆਂ ਅਥਾਹ ਰਹਿਮਤਾਂ ਹਨ। ਉਨ੍ਹਾਂ ਕਿਹਾ ਕਿ ਮੈਂ ਧੰਨਤਾ ਯੋਗ ਹਾਂ ਕਿ ਮੈਨੂੰ ਗੁਰੂ ਸਾਹਿਬ ਵੱਲੋਂ ਇਹ ਨਿਮਾਣੀ ਜਿਹੀ ਸੇਵਾ ਕਰਨ ਦਾ ਸੁਭਾਗ ਮੌਕਾ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸ: ਜੋਗਿੰਦਰ ਸਿੰਘ ਓ ਐਸ ਡੀ, ਸ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ: ਪ੍ਰਮਿੰਦਰ ਸਿੰਘ ਮੈਨੇਜਰ ਗੋਲਡਨ ਆਫਸੈਟ ਪ੍ਰੈਸ, ਸ: ਬਲਕਾਰ ਸਿੰਘ ਜੌੜਾ ਇੰਚਾਰਜ, ਸ: ਨਰਿੰਦਰ ਸਿੰਘ ਸੁਪਰਵਾਈਜ਼ਰ, ਬਾਬਾ ਸਤਨਾਮ ਸਿੰਘ ਜੀ ਕਾਰਸੇਵਾ ਵਾਲੇ ਅਤੇ ਹੋਰ ਕਰਮਚਾਰੀ ਮੌਜੂਦ ਸਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …

Leave a Reply