Friday, October 18, 2024

ਡੀ.ਟੀ.ਐਫ ਵਲੋਂ ਡਾਕਟਰ ਪੰਪੋਸ਼ ਦੀ ਮੌਤ `ਤੇ ਚਿੰਤਾ ਦਾ ਪ੍ਰਗਟਾਵਾ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ ਡਾਕਟਰ ਪੰਪੋਸ਼ ਦੀ ਮੌਤ ਅਤੇ ਪਰਿਵਾਰ ਵਲੋਂ ਇਸ ਪਿੱਛੇ ਕਾਲਜ ਦੇ ਕਈ ਪ੍ਰੋਫ਼ੈਸਰਾਂ ਅਤੇ ਸਿਖਿਆਰਥੀਆਂ ਦੁਆਰਾ ਉਸ ਨੂੰ ਉਸ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਤੰਗ-ਪ੍ਰੇਸ਼ਾਨ ਕਰਨ ਦੇ ਲਾਏ ਜਾ ਰਹੇ ਦੋਸ਼ਾਂ `ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਜਿਕਰਯੋਗ ਹੈ ਕਿ ਡਾਕਟਰ ਪੰਪੋਸ਼ ਦੁਆਰਾ ਬੀਤੇ ਦਿਨੀਂ ਕਾਲਜ ਦੇ ਹੋਸਟਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਇਸ `ਤੇ ਪ੍ਰਤੀਕਿਰਿਆ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਪਰਿਵਾਰ ਵਲੋਂ ਲਾਏ ਜਾ ਰਹੇ ਦੋਸ਼ ਸਾਡੀ ਸਮਾਜਿਕ ਵਿਵਸਥਾ `ਤੇ ਗੰਭੀਰ ਪ੍ਰਸ਼ਨ ਖੜ੍ਹੇ ਕਰਦੇ ਹਨ।
ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਆਗੂ ਦਾਤਾ ਸਿੰਘ ਨਮੋਲ, ਹਰਭਗਵਾਨ ਗੁਰਨੇ, ਯਾਦਵਿੰਦਰ ਪਾਲ ਧੂਰੀ, ਪਰਵਿੰਦਰ ਉਭਾਵਾਲ, ਸੁਖਜਿੰਦਰ ਸੰਗਰੂਰ ਤੇ ਜਸਬੀਰ ਨਮੋਲ ਵੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …