ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਦੇ ਘਿਓ ਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਖੇ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਆਦਿ ਨੇ ਅਦਾ ਕੀਤੀ।ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿੱਜੀ ਦਿਲਚਸਪੀ ਲੈ ਕੇ ਅਤੇ ਸਥਾਨਕ ਸਰਕਾਰ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਘੋੜੇ ‘ਤੇ ਆਦਮਕੱਦ ਬੁੱਤ ਘਿਉ ਮੰਡੀ ਚੌਕ ਵਿੱਚ ਸਥਾਪਿਤ ਕੀਤਾ ਗਿਆ ਹੈ।ਜਿਸ ਦਾ ਰਸਮੀ ਉਦਘਾਟਨ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਬੁੱਤ ਤੋਂ ਪਰਦਾ ਹਟਾ ਕੇ ਕੀਤਾ।ਹੁਣ ਇਸ ਚੌਂਕ ਦਾ ਨਾਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਚੌਂਕ ਹੋਵੇਗਾ।ਯਾਦ ਰਹੇ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਸਰਬਸੰਮਤੀ ਨਾਲ ਇਨ੍ਹਾਂ ਚੌਂਕਾਂ ‘ਚ ਬੁੱਤ ਲਗਾਉਣ ਅਤੇ ਨਾਮ ਬਦਲਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ।
ਇਸੇ ਤਰ੍ਹਾਂ ਦੂਜਾ ਚੌਂਕ ਸ਼ੇਰਾਂਵਾਲਾ ਵਿਖੇ ਬੱਢਾ ਦਲ ਦੇ ਛੇਵੇਂ ਮੁਖੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦਾ ਬੁੱਤ ਲਗਾਇਆ ਗਿਆ ਹੈ।
ਉਦਘਾਟਨ ਸਮੇਂ ਚੀਫ ਖਾਲਸਾ ਪ੍ਰਧਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਤੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਨਿਹਾਲ ਸਿੰਘ, ਜਗਜੀਤ ਸਿੰਘ ਸਵੀਟੀ, ਹਰਪਾਲ ਸਿੰਘ ਵਾਲੀਆ, ਜਗਦੀਸ਼ ਸਿੰਘ ਵਾਲੀਆ, ਪ੍ਰਦੀਪ ਸਿੰਘ ਵਾਲੀਆ ਅਤੇ ਹਰਵਿੰਦਰ ਸਿੰਘ ਖਾਲਸਾ ਆਦਿ ਮੌਜ਼ੂਦ ਸਨ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …