Monday, September 16, 2024

200 ਸਾਲਾ ਸ਼ਹੀਦੀ ਸ਼ਤਾਬਦੀ ‘ਤੇ ਗੁ: ਬੁਰਜ਼ ਅਕਾਲੀ ਬਾਬਾ ਫੂੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਸ਼ਹੀਦੀ ਸ਼ਤਾਬਦੀ ਸਮੇਂ ਯਾਦਗਾਰੀ ਸਿੱਕੇ ਜਾਰੀ ਤੇ ਕਿਤਾਬਾਂ ਰਲੀਜ਼

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤੀਜੇ ਪੜ੍ਹਾਅ ਤਹਿਤ ਗੁਰਮਤਿ ਸਮਾਗਮ ਅੱਜ ਛਾਉਣੀ ਬੁੱਢਾ ਦਲ ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਇਆ।ਜਿਸ ਵਿਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਗੁ: ਬੋਰਡ ਹਜ਼ੂਰ ਸਾਹਿਬ ਅਤੇ ਵੱਡੀ ਗਿਣਤੀ ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਨਿਹੰਗ ਸਿੰਘ ਦਲਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਬੁੱਢਾ ਦਲ ਦੇ ਚੌਥੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਦੇ ਦੋ ਚੌਂਕਾਂ ਵਿਚ ਵਿਸ਼ੇਸ਼ ਘੋੜ ਸਵਾਰ ਬੁੱਤ ਲਗਾਏ ਹਨ, ਇਨ੍ਹਾਂ ਦਾ ਸਿੱਖ ਇਤਿਹਾਸ ਵਿਚ ਬਹੁਤ ਹੀ ਸਤਿਕਾਰ ਯੋਗ ਸਥਾਨ ਹੈ।ਜਥੇਦਾਰ ਨੇ ਕਿਹਾ ਇਨ੍ਹਾਂ ਦੀਆਂ ਘਾਲੀਆਂ ਘਾਲਾਂ ਕਾਰਨ ਹੀ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ ਹੈ।ਤਖ਼ਤ ਸ੍ਰੀ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵਲੋਂ ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਰਦਾਸ ਵਿੱਚ ਬਹੁਤ ਵੱਡੀ ਸ਼ਕਤੀ ਹੈ।ਹਰ ਸਿੱਖ ਦੀ ਅਰਦਾਸ ਅਕਾਲ ਪੁਰਖ ਸੁਣਦਾ ਤੇ ਪ੍ਰਵਾਨ ਕਰਦਾ ਹੈ।ਅਕਾਲੀ ਫੂਲ਼ਾ ਸਿੰਘ ਜੀ ਏਸੇ ਅਰਦਾਸ ਦੇ ਪਹਿਰੇਦਾਰ ਸਨ।
ਸਰਨ ਸਿੰਘ ਸੋਢੀ ਸੁਪਰਡੈਂਟ, ਕਪੂਰ ਸਿੰਘ ਸਕੱਤਰ, ਜਤਿੰਦਰ ਸਿੰਘ ਗਾਗਰੀਆ, ਰਵਿੰਦਰ ਸਿੰਘ ਬੁੰਗਈ, ਨਰਿੰਦਰ ਸਿੰਘ ਚਿਰਾਗੀਆ, ਇੰਦਰਪਾਲ ਸਿੰਘ ਫੌਜੀ, ਨਾਨਕਸਰ ਸੰਪਰਦਾ ਵਲੋਂ ਭਾਈ ਤੇਜਿੰਦਰ ਸਿੰਘ ਜ਼ਿੰਦੂ, ਨਿਰਮਲੇ ਸੰਪਰਦਾ ਵਲੋਂ ਬਾਬਾ ਤੇਜਾ ਸਿੰਘ ਗੁਰੂਸਰ ਖੁੱਡਾ ਕੁਰਾਲਾ ਅਤੇ ਵਿਰਸਾ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਸ਼ੇਸ਼ ਤੋਰ ‘ਤੇ ਸੰਬੌਧਨ ਕੀਤਾ।
ਨਿਹੰਗ ਮੇਜਰ ਸਿੰਘ, ਭਾਈ ਮਨਜੀਤ ਸਿੰਘ ਭੂਰਾ ਕੋਨਾ, ਬਾਬਾ ਅਵਤਾਰ ਸਿੰਘ ਧੂਰਕੋਟ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬਾਬਾ ਬਲਬੀਰ ਸਿੰਘ ਅਕਾਲੀ, ਬਾਬਾ ਨਾਗਰ ਸਿੰਘ, ਬਾਬਾ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਨੇ ਸਾਂਝੇ ਤੌਰ ‘ਤੇ ਪੰਥ ਦੇ ਪ੍ਰਸਿੱਧ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਸਬੰਧੀ ਤਿਆਰ ਕੀਤਾ “ਨਿਹੰਗ ਸਿੰਘ ਸੰਦੇਸ਼” ਰਸਾਲਾ “ਛਾਉਣੀ ਬੁੱਢਾ ਦਲ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਦਾ ਸੰਖੇਪ ਇਤਿਹਾਸ” ਅਤੇ “ਅਰਦਾਸੇ ਦੇ ਪਹਿਰੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ” ਕਿਤਾਬਾਂ ਰਲੀਜ਼ ਕੀਤੀਆਂ।ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦੇ ਯਾਦਗਾਰੀ ਸਿੱਕੇ ਬਾਬਾ ਗੱਜਣ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਗੁਰਦੇਵ ਸਿੰਘ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸਾਂਝੇ ਤੌਰ ‘ਤੇ ਰਲੀਜ਼ ਕੀਤੇ।
ਭਾਈ ਅਮਨਦੀਪ ਸਿੰਘ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅਤੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਆਪਣੇ ਸਾਥੀਆਂ ਸਮੇਤ ਗੁਰਬਾਣੀ ਦਾ ਰਸਭਿੰਨਾ ਮਨੋਹਰ ਕੀਰਤਨ ਕੀਤਾ।ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਗਿਆਨੀ ਸ਼ੇਰ ਸਿੰਘ ਅੰਬਾਲਾ, ਬਾਬਾ ਬੰਤਾ ਸਿੰਘ ਮੰੁਡਾ ਪਿੰਡ ਕਥਾਵਾਚਕ, ਡਾ. ਬੀਬੀ ਸਤਿਪ੍ਰੀਤ ਕੌਰ, ਭਾਈ ਗੁਰਪ੍ਰੀਤ ਸਿੰਘ ਲਾਡਰਾਂ ਵਾਲੇ, ਭਾਈ ਮਹਿਲ ਸਿੰਘ ਦੇ ਢਾਡੀ ਜਥਿਆਂ ਨੇ ਅਕਾਲੀ ਫੂਲਾ ਸਿੰਘ ਦੀਆਂ ਵਾਰਾਂ ਗਾਈਆਂ।
ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਪੁੱਜੀਆਂ ਸਮੂਹ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ।ਤਖ਼ਤ ਸ੍ਰੀ ਹਜ਼ੂਰ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਵਲੋਂ ਪੁੱਜੇ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੂੰ ਸਨਮਾਨਿਤ ਕੀਤਾ।ਮੁਸਲਮਾਨ ਭਾਈਚਾਰੇ ਦੀ ਅਹਿਮਦੀਆ ਜਮਾਤ ਕਾਦੀਆ ਵਲੋਂ ਜਨਾਬ ਤਨਵੀਰ ਅਹਿਮਦ, ਨਸੀਨ ਖਾਂ ਅਹਿਮਦ, ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਅਤੇ ਸੰਤ ਬਾਬਾ ਸੁਲੱਖਣ ਸਿੰਘ ਪੰਜਵੜ ਵਾਲਿਆਂ ਨੇ ਗੁਰੂ ਕੇ ਅਤੁੱਟ ਲੰਗਰਾਂ ਦੀ ਸੇਵਾ ਕੀਤੀ।
ਇਸ ਮੌਕੇ ਸੰਤ ਬਾਬਾ ਗੁਰਦਰਸ਼ਨ ਸਿੰਘ ਨਾਨਕਸਰ ਵਾਲੇ, ਬਾਬਾ ਅਵਤਾਰ ਸਿੰਘ ਧੂਰਕੋਟ, ਬਾਬਾ ਬਲਬੀਰ ਸਿੰਘ ਮੁਛਲ, ਬਾਬਾ ਹਰਜਿੰਦਰ ਰੋਲੀ ਵਾਲੇ, ਸੰਤ ਬਾਬਾ ਅਵਤਾਰ ਸਿੰਘ ਟਿੱਬੀ ਵਾਲੇ, ਬਾਬਾ ਬਲਦੇਵ ਸਿੰਘ ਮਿਸਲ ਸ਼ਹੀਦਾਂ ਬਾਬਾ ਜੀਵਨ ਸਿੰਘ, ਸੰਤ ਜਗਜੀਤ ਸਿੰਘ ਲੋਪੋ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ, ਬਾਬਾ ਬਲਦੇਵ ਸਿੰਘ ਮੁਸਤਰਾਪੁਰ ਵਾਲੇ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬੀਰਾ ਸਿੰਘ ਵਡਾਲੀ, ਸ਼. ਹਰਵਿੰਦਰ ਸਿੰਘ ਖਾਲਸਾ ਬਠਿੰਡਾ, ਸ. ਮਨਜੀਤ ਸਿੰਘ ਭੋਮਾ ਧਰਮ ਪ੍ਰਚਾਰ ਕਮੇਟੀ ਦਿਲੀ, ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ, ਬਾਬਾ ਬੁਧ ਸਿੰਘ ਨਿੱਕੇ ਘੁੰਮਣ ਵਾਲੇ, ਗਿਆਨੀ ਹਰਦੀਪ ਸਿੰਘ ਦਮਦਮੀ ਟਕਸਾਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਪਿੰਦਰ ਸਿੰਘ ਸਤਲਾਣੀ, ਸ. ਹਰਪਾਲ ਸਿੰਘ ਭਾਟੀਆ ਪ੍ਰਧਾਨ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਮੱਧ ਪ੍ਰਦੇਸ਼। ਬਾਬਾ ਚਰਨ ਸਿੰਘ ਇੰਗਲੈਂਡ, ਭਾਈ ਮੋਹਕਮ ਸਿੰਘ, ਬਾਬਾ ਗੁਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ, ਡੇਰਾ ਬਾਬਾ ਮਹਾਰਾਜ ਸਿੰਘ, ਭਾਈ ਚੜ੍ਹਤ ਸਿੰਘ ਸਿੱਖ ਸਟੇਟ ਫੈਡਰੇਸ਼ਨ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਬਲਵਿੰਦਰ ਸਿੰਘ ਰੋਡੇ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਸੁਖਵਿੰਦਰ ਸਿੰਘ ਮੌੜ, ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ ਦੀ ਸੇਵਾ ਬਾਖੂਬੀ ਨਿਭਾਈ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …