ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।ਇਹ ਪਾਬੰਦੀ ਦਾ ਹੁਕਮ 10 ਜੁਨ 2023 ਤੱਕ ਲਾਗੂ ਰਹੇਗਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …