Sunday, July 12, 2026

ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਮਨਾਇਆ ਇੰਟਰਨੈਸ਼ਨਲ ਵੁਮੈਨਜ਼ ਡੇ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਅਤੇ ਪੰਜਾਬ ਸਪੋਰਟਸ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ 8 ਤੋਂ 31 ਮਾਰਚ 2023 ਤੱਕ ਇੰਟਰਨੈਸ਼ਨਲ ਵੁਮੈਨਜ ਡੇ ਮਨਾਇਆ ਜਾ ਰਿਹਾ।ਇਸ ਤਹਿਤ ਸਥਾਨਕ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਸਾਇਕਲਿੰਗ ਦਾ ਮੈਚ ਕਰਵਾਇਆ ਗਿਆ।
ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਇੰਟਰਨੈਸ਼ਨਲ ਵੁਮੈਨ ਡੇ ਦੇ ਮੈਚਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਿਮਰਨਜੀਤ ਸਿੰਘ ਸਾਇਕਲਿੰਗ ਕੋਚ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ।ਅੱਜ ਯੁਨੀਵਰਸਿਟੀ ਵਿਖੇ ਕਰਵਾਏ ਗਏ ਸਾਇਕਲਿੰਗ ਮੈਚ ਵਿੱਚ ਕੁੱਲ 28 ਮਹਿਲਾ ਖਿਡਾਰਨਾਂ ਨੇ ਭਾਗ ਲਿਆ।ਇਹ ਰੇਸ ਬਹੁਤ ਹੀ ਦਿਲਚਸਪ ਅਤੇ ਸੰਘਰਸ਼ਪੂਰਨ ਰਹੀ।ਸਭ ਖਿਡਾਰਨਾਂ ਨੂੰ ਪਿੱਛੇ ਛੱਡਦੇ ਹੋਏ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ, ਦਮਨਪ੍ਰੀਤ ਕੌਰ ਨੇ ਦੂਜਾ ਅਤੇ ਜਪਨੂਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਮੈਚ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਹੀ ਖਿਡਾਰਨਾਂ ਨੂੰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਵਲੋਂ ਟੀ-ਸ਼ਰਟਾਂ ਵੰਡੀਆ ਗਈਆਂ।
ਜਿਲ੍ਹਾ ਸਪੋਰਟਸ ਅਫ਼ਸਰ ਨੇ ਖਿਡਾਰਨਾਂ ਨੂੰ ਵੂਮੈਨ ਸਸ਼ਤੀਕਰਨ ਦਾ ਮਹੱਤਵ ਬਾਰੇ ਦੱਸਿਆ ਅਤੇ ਖੇਡਾਂ ਵਿੱਚ ਮਹਿਲਾਵਾਂ ਨੂੰ ਹੋਰ ਵੀ ਵੱਧ-ਚੜ ਕੇ ਹਿੱੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਸਮਾਜ ਅਤੇ ਦੇਸ਼ ਵਿੱਚ ਆਪਣਾ ਨਾਮ ਰੋਸ਼ਨ ਕਰ ਕੇ ਹੋਰਨਾ ਮਹਿਲਾਵਾਂ ਲਈ ਪ੍ਰੇਰਣਾ ਦਾ ਜ਼ਰੀਆ ਬਣ ਸਕਣ।
ਇਸ ਮੌਕੇ ਬਾਵਾ ਸਿੰਘ, ਗੁਰਿੰਦਰ ਸਿੰਘ ਮੱਟੂ, ਰਾਜੇਸ਼ ਕੋਸ਼ਿਕ, ਸਾਇਕਲਿੰਗ ਕੋਚ ਜੀ.ਐਨ.ਡੀ.ਯੁ, ਸਿਮਰਨਜੀਤ ਸਿੰਘ ਜਿਲ੍ਹਾ ਸਾਇਕਲਿੰਗ ਕੋਚ ਤੇ ਸੁਖਪਾਲ ਸਿੰਘ ਸੰਧੂ ਆਦਿ ਹਾਜਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …