ਪੰਜਾਬ ਦੇ ਇਤਿਹਾਸ, ਸੱਭਿਆਚਾਰ, ਸਮਾਜਿਕ ਤੇ ਧਾਰਮਿਕ ਧਰੋਹਰ ਤੋਂ ਕਰਵਾਇਆ ਜਾਣੂ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ‘ਚ 15 ਮਾਰਚ ਨੂੰ ਹੋ ਰਹੇ ਵਾਈ-20 ਦੇ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਦੇਸ਼ ਅਤੇ ਵਿਦੇਸ਼ਾਂ ਤੋਂ ਪਹੁੰਚੇ ਪੈਨਲਿਸਟਾਂ ਅਤੇ ਡੈਲੀਗੇਟ ਦਾ ਯੂਨੀਵਰਸਿਟੀ ਪੁੱਜਣ `ਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਅਤੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈੰਸ਼ਨ ਸੈਟਰ ਵਿਚ 15 ਮਾਰਚ ਨੂੰ ਹੋਣ ਵਾਲੇ ਵਾਈ-20 ਸਿਖਰ ਸੰਮੇਲਨ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।21ਵੀਂ ਸਦੀ ਦੇ ਨੌਜਵਾਨਾਂ ਦੇ ਭਵਿੱਖ ਦੀਆਂ ਚਣੌਤੀਆਂ ਨੂੰ ਕਿਵੇਂ ਨਜਿੱਠਨਾ ਹੈ ਤੇ ਨਿਠ ਕੇ ਚਾਰ ਵੱਖ-ਵੱਖ ਸ਼ੈਸ਼ਨਾ ਵਿੱਚ ਜੋ ਗੱਲ ਹੋਵੇਗੀ ਨੂੰ ਵਿਸ਼ਵ ਦੇ ਨੇਤਾਵਾਂ ਅੱਗੇ ਆਉਣ ਵਾਲੇ ਸ਼ੈਸ਼ਨਾਂ ਵਿੱਚ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਇਹ ਸਾਡੇ ਲਈ ਮਾਣ ਅਤੇ ਇਕ ਯਾਦਗਾਰੀ ਮੌਕਾ ਹੈ ਅਤੇ ਅੰਮ੍ਰਿਤਸਰ ਚ ਹੋਣ ਜਾ ਰਿਹਾ ਸਿਖਰ ਸੰਮੇਲਨ ਸ੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਬਖਸ਼ਿਸ਼ ਸਦਕਾ ਪੂਰੇ ਵਿਸ਼ਵ ਤੇ ਆਪਣਾ ਵੱਖਰਾ ਪ੍ਰਭਾਵ ਛੱਡੇਗਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਤੋਂ ਜੋ ਸ਼ੰਦੇਸ ਪੂਰੀ ਦੁਨੀਆਂ ਵਿੱਚ ਜਾਵੇਗਾ ਉਹ ਸਭ ਨੂੰ ਆਪਣੇ ਕਲਾਵੇ ਵਿੱਚ ਲੈਣ ਵਾਲਾ ਸਾਬਿਤ ਹੋਵੇਗਾ। ਜਿਸ ਨਾਲ ਇੱਕ ਧਰਤੀ, ਇੱਕ ਪਰਿਵਾਰ ਅਤੇ ਇੱਕ ਭਵਿੱਖ ਅਮਲੀ ਰੂਪ ਵਿੱਚ ਉਭਰ ਕੇ ਸਾਹਮਣੇ ਆਵੇਗਾ।
ਵਾਈ-20 ਦੇ ਨੋਡਲ ਅਧਿਕਾਰੀ ਪ੍ਰੋਫੈਸਰ ਸਰਬਜੋਤ ਸਿੰਘ ਬਹਿਲ ਨੇ ਕਿਹਾ ਅੰਮ੍ਰਿਤਸਰ ਦੀ ਧਰਤੀ ਤੋਂ ਸਰਬੱਤ ਦੇ ਭਲੇ ਦਾ ਸੰਦੇਸ਼ ਸਾਰੀ ਦੁਨੀਆ ਵਿੱਚ ਫੈਲੇਗਾ।ਵਾਈ-20/ਜੀ-20 ਦੀ ਪ੍ਰਧਾਨਗੀ ਕਰਨ ਦਾ ਜੋ ਦੇਸ਼ ਨੂੰ ਮੌਕਾ ਮਿਲਿਆ ਇਹ ਮਾਣ ਵਾਲੀ ਗੱਲ ਹੈ।ਇਸ ਨਾਲ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ਤੇ ਹੋਰ ਉਭਰਨ ਦਾ ਮੌਕਾ ਮਿਲੇਗਾ।ਉਨ੍ਹਾਂ ਸਾਰੇ ਦੇਸ਼ਾਂ ਦੇ ਪ੍ਰਤੀਨਿਧੀ ਅਗਲੇ ਦਿਨਾਂ ਵਿੱਚ ਦੁਨੀਆਂ ਅਤੇ ਖਾਸ ਕਰਕੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਕੀ ਕੀਤਾ ਜਾ ਸਕਦਾ, ਬਾਰੇ ਡੂੰਘੀਆਂ ਵਿਚਾਰਾਂ ਕਰਨਗੇ।ਉਨ੍ਹਾਂ ਕਿਹਾ ਇਨ੍ਹਾਂ ਸੰਮੇਲਨਾਂ ਨਾਲ ਭਾਰਤ ਵਿਸ਼ਵ ਨੇਤਾ ਵਜੋਂ ਉਭਰਦਾ ਵਿਖਾਈ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ੀ ਮਹਿਮਾਨ ਬੜੀ ਦਿਲਚਸਪੀ ਨਾਲ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਇਤਿਹਾਸ ਵਿੱਚ ਦਿਲਚਸਪੀ ਵਿਖਾ ਰਹੇ ਹਨ। ਅੰਮ੍ਰਿਤਸਰ ਦੇ ਇਤਿਹਾਸ ਵਿੱਚ ਗੁਰੂ ਸਾਹਿਬਾਨ, ਸੰਤਾਂ, ਭਗਤਾਂ, ਪੀਰਾਂ-ਫ਼ਕੀਰਾਂ ਦੀ ਮਹਾਨਤਾ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਉਹ ਰਚਮਿਚ ਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਧਰੋਹਰ ਤੋਂ ਜਾਣੂ ਹੋ ਰਹੇ ਹਨ।
15 ਮਾਰਚ ਨੂੰ ਹੋਣ ਵਾਲੇ ਮੁੱਖ ਪ੍ਰੋਗਰਾਮ ਵਿਚ ਪੈਨਲਿਸਟਾਂ ਤੇ ਡੈਲੀਗੇਟ ਤੋਂ ਇਲਾਵਾ ਉਚੇਰੀ ਸਿਖਿਆ ਮੰਤਰੀ, ਹਰਜੋਤ ਸਿੰਘ ਬੈਂਸ, ਉਚੇਰੀ ਸਿਖਿਆ ਸਕੱਤਰ ਅਤੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਨਗੇ।