ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਹੋਈ ਪ੍ਰੈਸ ਕਾਨਫਰੰਸ ਵਿਚ ਵਾਈ-20 ਨਾਲ ਸਬੰਧਤ ਯੂਨੀਵਰਸਿਟੀ ਅਤੇ ਸਰਕਾਰ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।ਇਸ ਵਿਚ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਤੋਂ ਨਵੀਨ ਕੁਮਾਰ, ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਨੋਡਲ ਅਫਸਰ, ਪ੍ਰੋ. ਸਰਬਜੋਤ ਸਿੰਘ ਬਹਿਲ, ਡੀਨ, ਵਿਦਿਆਰਥੀ ਭਲਾਈ, ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ ਲੋਕ ਸੰਪਰਕ ਵਿਭਾਗ ਦੇ ਪ੍ਰੋਫੈਸਰ ਇੰਚਾਰਜ, ਪ੍ਰੋ. ਸੁਖਪ੍ਰੀਤ ਸਿੰਘ ਨੇ ਵੀ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਵਾਈ-20 ਸਬੰਧੀ ਪ੍ਰੋਗਰਾਮਾਂ, ਵਿਸਥਾਰ ਅਤੇ ਉਦੇਸ਼ਾਂ ਤੋਂ ਜਾਣੂ ਕਰਵਾਇਆ।
ਪ੍ਰੋ. ਬਹਿਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵੱਲੋਂ ਜੀ-20 ਸਿਖਰ ਸੰਮੇਲਨ ਦਾ ਆਯੋਜਨ ਕਰਨ ਦੀ ਜ਼ਿੰਮੇਵਾਰੀ ਲਈ ਜਿਸ ਵਿਚ ਜੀ-20 ਦੇਸ਼ਾਂ ਦਾ ਸਮੂਹ ਸ਼ਾਮਿਲ ਹੈ, ਜੋ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ ਇਕ ਦਸੰਬਰ 2022 ਤੋਂ ਸ਼ੁਰੂ ਹੋਏ ਤੇ 30 ਨਵੰਬਰ 2023 ਤਕ ਚੱਲਣ ਵਾਲੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਦਾ ਥੀਮ `ਵਾਸੁਦੇਵਾ ਕਟੰੁਬਕਮ` – `ਇਕ ਧਰਤੀ, ਇਕ ਪਰਿਵਾਰ ਅਤੇ ਇਕ ਭਵਿੱਖ` ਹੈ।ਉਨ੍ਹਾਂ ਦੱਸਿਆ ਕਿ ਜੀ-20 ਸਮੂਹ ਵਿਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚਾਈਨਾ, ਫਰਾਂਸ, ਜਰਮਨੀ, ਇੰਡੀਆ, ਇੰਡੋਨੇਸ਼ੀਆ, ਇਟਲੀ, ਜਾਪਾਨ, ਰਿਪਲਿਕ ਆਫ ਕੋਰੀਆ, ਮੈਕਸੀਕੋ, ਰਸ਼ੀਆ, ਸਾਊਦੀ ਅਰੇਬੀਆ, ਸਾਊਥ ਅਫਰੀਕਾ, ਟਰਕੀ, ਯੁਨਾਈਟਿਡ ਕਿੰਗਡਮ ਤੇ ਯੂਨੀਟਡ ਸਟੇਸ ਅਤੇ ਯੂਰੋਪੀਅਨ ਯੂਨੀਅਨ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਉਪ-ਕੁਲਪਤੀ ਪ੍ਰੋਫੈਸਰ ਡਾ ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਾਈ-20 ਪ੍ਰੋਗਰਾਮਾਂ ਦੀ ਕੀਤੀ ਜਾ ਰਹੀ ਮੇਜ਼ਬਾਨੀ ਜੀ-20 ਦੇਸ਼ਾਂ ਦੇ ਸਮੂਹ ਦੇ ਨੌਜੁਆਨਾਂ ਦੀ ਰਹਿਨੁਮਾਈ ਕਰਦਾ ਹੈ ਅਤੇ ਵਾਈ-20 ਵਿਚ ਨੌਜੁਆਨਾਂ ਨੂੰ ਭਵਿੱਖ ਵਾਸਤੇ ਵਿਸ਼ਵੀ ਮਸਲੇ, ਵਿਚਾਰਾਂ ਦਾ ਆਦਾਨ ਪ੍ਰਦਾਨ ਅਤੇ ਨਤੀਜਿਆਂ `ਤੇ ਪਹੁੰਚਣ ਦੀ ਕੋਸ਼ਿਸ਼ ਕਰਨਾ ਸ਼ਾਮਿਲ ਹੈ।ਉਨ੍ਹਾਂ ਦੱਸਿਆ ਕਿ ਵਾਈ-20 ਵੱਲੋਂ ਵੱਖ ਵੱਖ ਅੰਤਰਰਾਸ਼ਟਰੀ ਪੱਧਰ ਦੇ ਪ੍ਰੋਗਰਾਮਾਂ ਦਾ ਆਯੋਜਨ ਦੇਸ਼ ਦੇ ਵੱਖ ਵੱਖ ਹਿਸਿਆਂ ਵਿਚ ਕੀਤਾ ਜਾ ਰਿਹਾ ਹੈ ਜੋ ਕਿ ਯੂਨੀਵਰਸਿਟੀਆਂ ਵੱਲੋਂ ਕਰਵਾਇਆਂ ਜਾ ਰਿਹਾ ਹੈ।ਵਾਈ-20 ਪ੍ਰੋਗਰਾਮਾਂ ਦੇ ਪੰਜ ਮੁੱਖ ਥੀਮ ਹਨ।ਇਸ ਵਿਚ ਸ਼ਾਂਤੀ ਨਿਰਮਾਣ ਅਤੇ ਮੇਲ-ਮਿਲਾਪ: ਬਿਨਾਂ ਜੰਗ ਦੇ ਯੁੱਗ ਦੀ ਸ਼ੁਰੂਆਤ, ਕੰਮ ਦਾ ਭਵਿੱਖ: ਉਦਯੋਗ 4.0, ਨਵੀਨਤਾ, ਅਤੇ 21ਵੀਂ ਸਦੀ ਦੇ ਹੁਨਰ, ਜਲਵਾਯੂ ਪਰਿਵਰਤਨ ਅਤੇ ਤਬਾਹੀ ਦੇ ਜੋਖਮ ਵਿੱਚ ਕਮੀ: ਸਥਿਰਤਾ ਨੂੰ ਜੀਵਨ ਦਾ ਇੱਕ ਤਰੀਕਾ ਬਣਾਉਣਾ, ਸਿਹਤ, ਤੰਦਰੁਸਤੀ ਅਤੇ ਖੇਡਾਂ: ਨੌਜਵਾਨਾਂ ਲਈ ਏਜੰਡਾ ਅਤੇ ਸਾਂਝਾ ਭਵਿੱਖ: ਲੋਕਤੰਤਰ ਅਤੇ ਸ਼ਾਸਨ ਵਿੱਚ ਨੌਜਵਾਨ ਦਾ ਮੁੱਖ ਉਦੇਸ਼ ਵਿਸ਼ਵ ਸ਼ਾਂਤੀ ਪੈਦਾ ਕਰਨਾ ਹੈ।
ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ, ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸਰਬਜੋਤ ਸਿੰਘ ਬਹਿਲ, ਡੀਨ ਵਿਦਿਆਰਥੀ ਭਲਾਈ, ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …