ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਮੌਕੇ ਆਯੋਜਤ ਕੀਤੇ ਗਏ ਵਿਸ਼ਾਲ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਬਦ ਗੁਰੂ, ਸਿੱਖ ਇਤਿਹਾਸ, ਸਿੱਖ ਸਾਹਿਤਕ ਕਿਰਤਾਂ ਨੂੰ ਆਪਣਾ ਮਾਰਗ-ਦਰਸ਼ਨ ਬਣਾਉਣ ਅਤੇ ਬਿਬੇਕ ਜੀਵਨ ਦੀ ਘਾੜਤ ਘੜਨ ਲਈ ਗੁਰੂ ਦਰਸਾਏ ਮਾਰਗ ’ਤੇ ਚੱਲਣ ਦੀ ਵੱਡੀ ਜ਼ਰੂਰਤ ਹੈ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਾਂਝੇ ਤੌਰ ’ਤੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਗਏ ਸ਼ਤਾਬਦੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਕੌਮ ਦੀ ਪ੍ਰਤੀਨਿਧ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਨੇ ਕਿਹਾ ਕਿ ਸਿੱਖ ਦਾ ਕਿਰਦਾਰ ਦਾ ਅਧਾਰ ਬਾਣੀ ਅਤੇ ਬਾਣੇ ਦੇ ਸੰਗਮ ਹੈ, ਪਰ ਦੁੱਖਦ ਪਹਿਲੂ ਇਹ ਹੈ ਕਿ ਅੱਜ ਅਸੀਂ ਅੰਮ੍ਰਿਤ ਵੇਲੇ ਦੇ ਨਿਤਨੇਮ ਅਤੇ ਗੁਰਮਤਿ ਰਹਿਣੀ ਤੋਂ ਦੂਰ ਹੁੰਦੇ ਜਾ ਰਹੇ ਹਾਂ। ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਗੁਰਬਾਣੀ ਅਤੇ ਸਿੱਖ ਰਹਿਣੀ ਵਿਚ ਪ੍ਰਪੱਕਤਾ ਬੇਹੱਦ ਲਾਜ਼ਮੀ ਹੈ ਅਤੇ ਕੌਮ ਨੂੰ ਇਸ ਵੱਲ ਵਿਸ਼ੇਸ਼ ਤਵੱਜੋਂ ਦੇਣ ਦੀ ਲੋੜ ਹੈ।ਸਮਾਗਮ ਸਮੇਂ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ, ਬੁੱਢਾ ਦਲ ਦੇ ਕਥਾਵਾਚਕ ਗਿਆਨੀ ਸ਼ੇਰ ਸਿੰਘ ਅੰਬਾਲਾ, ਗਿਆਨੀ ਰਣਜੀਤ ਸਿੰਘ ਦਿੱਲੀ, ਗਿਆਨੀ ਭਗਵਾਨ ਸਿੰਘ ਜੌਹਲ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ।ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸਨਮਾਨ ਚਿੰਨ੍ਹ, ਚਾਂਦੀ ਦੇ ਯਾਦਗਾਰੀ ਸਿੱਕੇ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਅਤੇ ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਕਾਂ ਦੇ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਸਰਵਨ ਸਿੰਘ ਕੁੁਲਾਰ, ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਈਂਪੂਈਂ, ਅਮਰਜੀਤ ਸਿੰਘ ਬੰਡਾਲਾ, ਬਲਦੇਵ ਸਿੰਘ ਚੂੰਘਾਂ, ਗੁਰਬਖ਼ਸ਼ ਸਿੰਘ ਖਾਲਸਾ, ਬਾਬਾ ਟੇਕ ਸਿੰਘ ਧਨੌਕਾ, ਸਤਪਾਲ ਸਿੰਘ ਤਲਵੰਡੀ ਭਾਈ, ਦਰਸ਼ਨ ਸਿੰਘ ਸ਼ੇਰਖਾਂ, ਬੀਬੀ ਜੋਗਿੰਦਰ ਕੌਰ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਸੁਲੱਖਣ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਭੁਪਿੰਦਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਗਿਆਨੀ ਗੁਰਮੀਤ ਸਿੰਘ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲੇ, ਬਾਬਾ ਮੇਜਰ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਵੱਸਣ ਸਿੰਘ ਦਲ ਮੜੀਆਂ ਵਾਲਾ, ਬਾਬਾ ਘਾਲਾ ਸਿੰਘ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਰਣਜੀਤ ਸਿੰਘ ਹੁਸ਼ਿਆਰਪੁਰ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਵਿਕਰਮ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਬਲਬੀਰ ਸਿੰਘ ਸੁਲਤਾਨਵਿੰਡ, ਬਾਬਾ ਜੱਸਾ ਸਿੰਘ, ਬਾਬਾ ਹਰੀਆ ਸਿੰਘ, ਬਾਬਾ ਭੁਪਿੰਦਰ ਸਿੰਘ ਪਟਿਆਲਾ, ਬਾਬਾ ਦਿਲਜੀਤ ਸਿੰਘ ਬੇਦੀ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਕਰਨ ਰਾਜਨਬੀਰ ਸਿੰਘ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਬੇਅੰਤ ਸਿੰਘ ਫਰੀਦਕੋਟ, ਬਾਬਾ ਸੁਲੱਖਣ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਤੇਜਿੰਦਰ ਸਿੰਘ ਬੱਲ, ਬਾਬਾ ਕੁਲਵਿੰਦਰ ਸਿੰਘ ਦਬੁਰਜੀ, ਬਾਬਾ ਜਗਜੀਤ ਸਿੰਘ, ਬਾਬਾ ਫਰੀਦ ਜੀ, ਬਾਬਾ ਅਜੈਬ ਸਿੰਘ ਮੱਖਣਵਿੰਡੀ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਗਿਆਨੀ ਪ੍ਰਿਤਪਾਲ ਸਿੰਘ, ਗਿਆਨੀ ਸ਼ੇਰ ਸਿੰਘ ਅੰਬਾਲਾ, ਗਿਆਨੀ ਮਤਾਬ ਸਿੰਘ ਬੁੱਢਾ ਦਲ, ਬਾਬਾ ਦਵਿੰਦਰ ਸਿੰਘ ਬੜੂ ਸਾਹਿਬ, ਜਥੇਦਾਰ ਦਲਜੀਤ ਸਿੰਘ ਸੋਢੀ, ਬਾਬਾ ਸੁਖਪਾਲ ਸਿੰਘ ਰਾਮਪੁਰਾਫੂਲ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਗਿਆਨੀ ਜਸਵੰਤ ਸਿੰਘ ਕਥਾਵਾਚਕ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸਿਮਰਜੀਤ ਸਿੰਘ, ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਮਲਕੀਤ ਸਿੰਘ ਬਹਿੜਵਾਲ, ਰਾਜਿੰਦਰ ਸਿੰਘ ਰੂਬੀ ਅਟਾਰੀ, ਜਸਵਿੰਦਰ ਸਿੰਘ ਦੀਨਪੁਰ, ਨਵਰਾਜ ਸਿੰਘ ਕੈਨੇਡਾ, ਹਰਜੋਤ ਸਿੰਘ ਕੈਨੇਡਾ ਆਦਿ ਹਾਜ਼ਰ ਸਨ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …