ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸ਼ਤਾਬਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ ਦਾ ਇਤਿਹਾਸ ਅਕਾਲੀ ਬਾਬਾ ਫੂਲਾ ਸਿੰਘ ਵਰਗੇ ਯੋਧਿਆਂ ਨਾਲ ਭਰਿਆ ਪਿਆ ਹੈ, ਪਰ ਦੁੱਖ ਦੀ ਗੱਲ ਹੈ ਕਿ ਅੱਜ ਕੁਝ ਸ਼ਕਤੀਆਂ ਅਤੇ ਸਰਕਾਰਾਂ ਸਿੱਖ ਇਤਿਹਾਸ ਅਤੇ ਸੰਸਥਾਵਾਂ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਰਾਹ ’ਤੇ ਤੁਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸ਼ਕਤੀ ਦੀ ਕਮਜ਼ੋਰ ਕਰਨ ਦੇ ਮੰਤਵ ਨਾਲ ਸਰਕਾਰੀ ਸ਼ਕਤੀ ਦੇ ਜ਼ੋਰ ਨਾਲ ਸਿੱਖ ਸੰਸਥਾਵਾਂ ’ਤੇ ਕਬਜ਼ੇ ਕੀਤੇ ਜਾ ਰਹੇ ਹਨ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਪੰਥਕ ਇਕਜੁਟਤਾ ਨਾਲ ਅਜਿਹੀਆਂ ਪੰਥ ਵਿਰੋਧੀ ਚਾਲਾਂ ਅਤੇ ਅਜਿਹੇ ਗੁੱਝੇ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ।
Check Also
ਸੰਤ ਬਾਬਾ ਤੇਜਾ ਸਿੰਘ ਜੀ ਦੀ 60ਵੀਂ ਸਲਾਨਾ ਬਰਸੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਆਯੋਜਿਤ
ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ, ਬੜੂ ਸਾਹਿਬ ਵਲੋਂ 20ਵੀਂ ਸਦੀ ਦੇ ਮਹਾਨ …