ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ਼ਤਾਬਦੀ ਸਮਾਗਮ ‘ਤੇ ਆਪਣੇ ਸੰਬੋਧਂ ‘ਚ ਕਿਹਾ ਹੈ ਕਿ ਦਲ ਨੂੰ ਇਸ ਗੱਲ ਦਾ ਮਾਣ ਹੈ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਛੇਵੇਂ ਜਥੇਦਾਰ ਸਨ।ਉਨ੍ਹਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਅੱਜ ਵੀ ਸਿੱਖ ਇਤਿਹਾਸ ਦਾ ਹਾਸਲ ਹਨ।ਉਦਾਹਰਣਾਂ ਵਜੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦਾ ਨਾਂ ਯਾਦ ਕੀਤਾ ਜਾਂਦਾ ਹੈ।ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਹਮੇਸ਼ਾ ਹੀ ਸਿੱਖ ਪੰਥ ਦੀ ਮੋਹਰੀ ਹੋ ਕੇ ਅਗਵਾਈ ਕਰਦਾ ਰਿਹਾ ਹੈ ਅਤੇ ਇਸ ਦੀ ਉਦਾਹਰਣ ਹੈ ਕਿ ਦਲ ਪੰਥ ਦੇ 10 ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਜਥੇਦਾਰ ਕੌਮ ਦੀ ਅਗਵਾਈ ਕਰਦੇ ਰਹੇ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਇਥੇ ਹੀ ਸਮਾਪਤ ਹੋਣ ਵਾਲੇ ਨਹੀਂ ਹਨ, ਸਗੋਂ ਇਨ੍ਹਾਂ ਨੂੰ ਸੰਨ 2024 ਤੱਕ ਵਿਸ਼ਵ ਪੱਧਰ ’ਤੇ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਰਹੇਗਾ।ਉਨ੍ਹਾਂ ਸਮਾਗਮਾਂ ਦੌਰਾਨ ਸਹਿਯੋਗ ਕਰਨ ਵਾਲੇ ਸਮੂਹ ਦਲਾਂ, ਸੰਪ੍ਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸਿੱਖ ਸੰਸਥਾਵਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …