Wednesday, December 6, 2023

ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ

ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੁ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜ਼ਾਇਆ ਜਾਵੇਗਾ।ਰਸਤੇ ਵਿੱਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਸੁਆਗਤ ਕੀਤਾ ਜਾਵੇਗਾ ਅਤੇ ਸ਼ਰਧਾਲੂਆਂ ਲਈ ਭਾਂਤ-ਭਾਂਤ ਦੇ ਲੰਗਰ ਵਰਤਾਏ ਜਾਣਗੇ।ਬੜੂ ਸਾਹਿਬ ਸੰਸਥਾ ਵਲੋਂ ਚਲਾਈਆਂ ਜਾ ਰਹੀਆਂ ਆਸ-ਪਾਸ ਦੀਆਂ ਕਈ ਅਕਾਲ ਅਕੈਡਮੀਆਂ ਦੇ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਵੀ ਵੱਖ-ਵੱਖ ਪ੍ਰੋਗਰਾਮਾਂ `ਚ ਸ਼ਮੂਲੀਅਤ ਕੀਤੀ ਜਾਵੇਗੀ।ਅਕਾਲ ਅਕੈਡਮੀ ਦੀਆਂ ਵਿਦਿਆਰਥਣਾਂ ਦੁਆਰਾ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰ-ਇਤਿਹਾਸ ਵੀ ਸਰਵਣ ਕਰਵਾਇਆ ਜਾਵੇਗਾ।
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਅਤੇ ਵਾਈਸ-ਪ੍ਰੈਜ਼ੀਡੈਂਟ ਭਾਈ ਜਗਜੀਤ ਸਿੰਘ ਵੀ ਇਸ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਨਗੇ।ਇਹ ਜੋੜ-ਮੇਲਾ ਗੁਰਦੁਆਰਾ ਜਨਮ ਅਸਥਾਨ, ਕਲਗੀਧਰ ਟਰੱਸਟ ਬੜੂ ਸਾਹਿਬ ਅਤੇ ਚੀਮਾ ਸਾਹਿਬ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।

Check Also

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ …