ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ/ਬਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋ ਦੂਰ ਰੱਖਣ ਲਈ ਉਪ ਮੁੱਖ ਮੰਤਰੀ ਸz. ਸਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿਚ ਕਰਵਾਈਆਂ ਜਾ ਰਹੀਆਂ ਖੇਡਾਂ ਦਾ ਉਪਰਾਲਾ ਸ਼ਲਾਘਾਯੋਗ ਹੈ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਤੋਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਖੇਡਾਂ ਵੱਲ ਰੁਚੀ ਵਧਾਉਣ ਦੀ ਸੇਧ ਮਿਲ ਰਹੀ ਹੈ 15 ਦਸੰਬਰ ਨੂੰ ਪੰਜਵਾਂ ਵਿਸ਼ਵ ਕਬੱਡੀ ਕੱਪ ਸ਼ੁਰੂ ਕਰਵਾਏ ਜਾਣ ਕਾਰਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਮੁੱਖ ਸੰਸਦੀ ਇੰਦਰਬੀਰ ਸਿੰਘ ਬੁਲਾਰੀਆ ਦੇ ਸਿਆਸੀ ਸਲਾਹਕਾਰ ਹਰਮਨਬੀਰ ਸਿੰਘ ਬੁਲਾਰੀਆ, ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜਿਲ੍ਹਾ ਪ੍ਰਧਾਨ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੌਸਲਰ ਅਮਰਬੀਰ ਸਿੰਘ ਢੋਟ, ਯੂਥ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਅਕਾਲੀ ਦਲ ਦੇ ਸੀਨੀਅਰ ਆਗੂ ਨਵਦੀਪ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਤੇ ਦਿਹਾਤੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਰ ਸ਼ਹਿਰ ਤੇ ਪਿੰਡ ‘ਚ ਸਟੇਡੀਅਮ ਬਣਵਾਏ ਜਾ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਖਿਡਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਰ ਰੋਜ਼ ਖੇਡ ਅਭਿਆਸ ਕਰਨ ਤੇ ਚੰਗੇ ਖਿਡਾਰੀ ਬਣ ਕੇ ਪੰਜਾਬ, ਰਾਸਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਖੇਡ ਕੇ ਆਪਣੇ ਸ਼ਹਿਰ ਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ।ਹਰਮਨ ਬੁਲਾਰੀਆ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਖੇਡਾਂ ਨੂੰ ਪ੍ਰਫੁਲਿਤ ਕੀਤਾ । ਉਨਾਂ੍ਹ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ ਅਤੇ ਆਮ ਜਨਤਾ ਨੂੰ ਸਹੂਲਤਾਂ ਮਿਲੀਆ ਹਨ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …