ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨ ਹਿਤੈਸ਼ੀ ਸੋਚ ਅਤੇ ਅਣਥੱਕ ਯਤਨਾਂ ਸਦਕਾ
ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਨਰਮਾ ਅਤੇ ਬਾਸਮਤੀ ਜ਼ਿਲ੍ਹਿਆਂ ਲਈ ਕਿਸਾਨ ਮਿੱਤਰਾਂ ਦੀਆਂ ਆਰਜ਼ੀ ਜਨਤਕ ਨਿਯੁੱਕਤੀਆ ਲਈ 18 ਮਾਰਚ 2023 ਤੱਕ ਮੰਗ ਕੀਤੀ ਗਈ ਹੈ।ਜਤਿੰਦਰ ਸਿੰਘ ਗਿੱਲ ਮੁੱਖ ਖੇਤਬਾੜੀ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਰਮਾ ਅਤੇ ਬਾਸਮਤੀ ਦੀ ਫ਼ਸਲ ਨੂੰ ਖੇਤੀ ਵਿਭਿੰਨਤਾ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ, ਪੰਜਾਬ ਅਧੀਨ ਕੁੱਲ 2574 ਕਿਸਾਨ ਮਿੱਤਰਾਂ ਦੀਆਂ ਆਰਜ਼ੀ ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਇਹ ਕਿਸਾਨ ਮਿੱਤਰ ਨਰਮਾ ਅਤੇ ਬਾਸਮਤੀ ਫ਼ਸਲ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਕਿਸਾਨਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਗੇ।
ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕੀ ਜਿਲ੍ਹਾ ਅੰਮ੍ਰਿਤਸਰ ਵਿੱਚ ਬਾਸਮਤੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਅਤੇ ਝੋਨੇ ਹੇਠੋਂ ਰਕਬਾ ਘਟਾ ਕੇ ਬਾਸਮਤੀ ਹੇਠ ਰਕਬਾ ਵਧਾਉਣ ਦੇ ਮੰਤਵ ਨਾਲ ਜਿਲ੍ਹਾ ਅੰਮ੍ਰਿਤਸਰ ਦੇ 9 ਬਲਾਕਾਂ ਅਧੀਨ ਪੈਂਦੇ 750 ਪਿੰਡਾਂ ਲਈ ਕੁੱਲ 375 ਕਿਸਾਨ ਮਿੱਤਰਾਂ ਦੀ ਆਰਜ਼ੀ ਨਿਯੁੱਕਤੀ ਕੀਤੀ ਜਾਵੇਗੀ।ਜਿਸ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ, ਉਮਰ 45-60 ਸਾਲ ਨਿਸ਼ਚਿਤ ਕੀਤੀ ਗਈ ਹੈ ਅਤੇ ਮਾਣਭੱਤਾ ਪ੍ਰਤੀ ਮਹੀਨਾ 5000 ਰੁਪਏ + ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।ਅਰਜ਼ੀਆਂ ਸਬੰਧਤ ਦਫ਼ਤਰ ਬਲਾਕ ਖੇਤੀਬਾੜੀ ਅਫ਼ਸਰ ਨੂੰ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 18 ਮਾਰਚ ਹੈ।ਇਨ੍ਹਾਂ ਅਸਾਮੀਆਂ ਸਬੰਧੀ ਹੋਰ ਡੀਟੇਲ/ਸ਼ਰਤਾਂ ਲਈ ਖੇਤੀਬਾੜੀ ਵਿਭਾਗ ਦੀ ਵੈਬਸਾਈਟ agri.punjab.gov.in `ਤੇ ਵੇਖੀ ਜਾ ਸਕਦੀ ਹੈ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media