Thursday, November 5, 2026

ਮੈਰਿਜ਼ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪਾਬੰਦੀ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 10 ਜੂਨ 2023 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …