Tuesday, July 28, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਰੋਕ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਉਨਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਇਹ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 10 ਜੂਨ 2023 ਤੱਕ ਲਾਗੂ ਰਹੇਗਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …