ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਿਟਾਇਰ ਹੋਈਆਂ ਅਧਿਆਪਕਾਵਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ ਨੇ ਸ਼ਿਰਕਤ ਕੀਤੀ।ਸਕੂਲ ਦੀ ਪੰਜਾਬੀ ਅਧਿਆਪਕਾ ਸ਼੍ਰੀਮਤੀ ਗੁਰਮੀਤ ਕੌਰ ਸਿੱਧੂ ਅਤੇ ਸਾਇੰਸ ਅਧਿਆਪਕਾ ਸ਼੍ਰੀਮਤੀ ਮਨਿੰਦਰ ਕੌਰ ਦੀ ਰਿਟਾਇਰਮੈਂਟ ਮੌਕੇ ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ।ਉਨ੍ਹਾਂ ਨੇ ਪੰਜਾਬੀ ਅਧਿਆਪਕਾ ਸ਼੍ਰੀਮਤੀ ਗੁਰਮੀਤ ਕੌਰ ਸਿੱਧੂ ਅਤੇ ਸਾਇੰਸ ਅਧਿਆਪਕਾ ਸ਼੍ਰੀਮਤੀ ਮਨਿੰਦਰ ਕੌਰ ਦੀ ਸਕੂਲ ਵਿੱਚ ਕਾਰਜ਼ਕਾਲ ਦੌਰਾਨ ਕੀਤੀ ਗਈ ਮਿਹਨਤ, ਲਗਨ ਅਤੇ ਦ੍ਰਿੜ ਨਿਸ਼ਚੇ ਨਾਲ ਪੜਾਉਣ ਲਈ ਪ੍ਰਸੰਸਾ ਕੀਤੀ । ਸੰਗੀਤ ਅਧਿਆਪਕਾ ਸ਼੍ਰੀਮਤੀ ਬਲਵਿੰਦਰ ਕੌਰ ਦੁਆਰਾ ਲੋਕ ਗੀਤ ‘ਜੁੱਤੀ ਕਸੂਰੀ ਪੈਰੀ ਨਾ ਪੂਰੀ ਅਤੇ ‘ਚੱਲ ਜ਼ਿੰਦੀਏ’ ਪੇਸ਼ ਕੀਤੇ ਗਏ।ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵੱਲੋਂ ਇਹਨਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਸਮਾਰੋਹ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਅਧਿਆਪਕ, ਸਮੂਹ ਨਾਨ-ਟੀਚਿੰਗ ਸਟਾਫ ਅਤੇ ਰਿਟਾਇਰਡ ਅਧਿਆਪਕਾਂ ਦੇ ਪਰਿਵਾਰਕ ਮੈਂਬਰ ਮੌਜ਼ੂਦ ਸਨ ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …