ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ‘ਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ।ਜਥੇਦਾਰ ਬਾਬਾ ਗੱਜਣ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਤੇ ਉਭਾਰਨ ਲਈ ਸਦਾ ਯਤਨਸ਼ੀਲ ਰਹੇ ਹਨ ਅਤੇ ਉਨ੍ਹਾਂ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਲਈ ਹਮੇਸ਼ਾਂ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜ਼ਾਂ ਲਈ ਵੀ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ।ਉਨਾਂ ਦਾ ਅਕਾਲ ਚਲਾਣਾ ਪੰਥਕ ਖੇਤਰ ਵਿੱਚ ਵੱਡਾ ਘਾਟਾ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਵੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
Punjab Post Daily Online Newspaper & Print Media