ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਕੌਮੀ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਾਈਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ ਰਾਸ਼ਟਰੀ ਪੱਧਰ `ਤੇ ਸਲਾਹਕਾਰ ਨਾਮਜ਼ਦ ਕੀਤਾ ਹੈ।ਸਰਕਾਰ ਦੇ ਅੰਡਰ ਸੈਕਟਰੀ ਸ਼ਰੀਕ ਸਈਦ ਨੇ ਉਨ੍ਹਾਂ ਨੂੰ ਨਿਯੁੱਕਤੀ ਪੱਤਰ ਜਾਰੀ ਕੀਤਾ ਹੈ।ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਡਾ: ਜਸਵਿੰਦਰ ਸਿੰਘ ਢਿਲੋਂ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਾਈਸ ਚਾਂਸਲਰ ਰਹੇ ਹਨ।ਉਹ ਵਰਲਡ ਕੈਂਸਰ ਸੁਸਾਇਟੀ ਯੂ.ਕੇ ਦੇ ਮੁੱਖ ਸਲਾਹਕਾਰ ਅਤੇ ਭਾਜਪਾ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ (ਪ੍ਰਵਾਸ ਯੋਜਨਾ) ਦੇ ਇੰਚਾਰਜ਼, ਪੰਜਾਬ ਭਾਜਪਾ ਦੇ ਕੋਰ ਕਮੇਟੀ ਦੇ ਮੈਂਬਰ, ਮੈਂਬਰ ਅਨੁਸਾਸ਼ਨ, ਕਮੇਟੀ ਭਾਜਪਾ ਬੁੱਧੀਜੀਵੀ ਸੈੱਲ ਦੇ ਸਹਿ-ਕੋਆਰਡੀਨੇਟਰ ਅਤੇ ਮੋਦੀ-20 ਸਕੀਮ ਦੇ ਇੰਚਾਰਜ਼ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।ਉਹ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਫਾਊਂਡਰ ਮੈਂਬਰ ਅਤੇ ਜਨਰਲ ਸਕੱਤਰ ਵੀ ਹਨ। ਬੀ.ਐੱਡ, ਐਮ.ਏ ਅਤੇ ਐਮ.ਫਿਲ ਆਦਿ ਵਿੱਚ ਪਹਿਲਾ ਸਥਾਨ ਲੈ ਕੇ ਚਾਰ ਵਾਰ ਸੋਨ ਤਗਮੇ ਜਿੱਤਣ ਦਾ ਰਿਕਾਰਡ ਬਣਾਉਣ ਵਾਲੇ ਡਾ: ਢਿੱਲੋਂ ਰਾਜ ਅਤੇ ਰਾਸ਼ਟਰੀ ਪੱਧਰ `ਤੇ ਅਧਿਆਪਕ ਸਿੱਖਿਆ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਬਣਾਉਣ ਅਤੇ ਲਾਗੂ ਕਰਨ ’ਚ ਮੋਹਰੀ ਰਹੇ ਹਨ।ਡਾ. ਢਿੱਲੋਂ ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਰਜਿਸਟਰਾਰ, ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਅੰਮ੍ਰਿਤਸਰ ਦੇ ਪ੍ਰਿੰਸੀਪਲ, ਅਕਾਦਮਿਕ ਸਟਾਫ਼ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਿਪਟੀ ਡਾਇਰੈਕਟਰ, ਫੈਕਲਟੀ ਆਫ਼ ਐਜੂਕੇਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਤੇ ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਦੇ ਆਨਰੇਰੀ ਸਕੱਤਰ ਐਜੂਕੇਸ਼ਨ ਦੇ ਤੌਰ `ਤੇ ਵੱਕਾਰੀ ਅਹੁੱਦਿਆਂ `ਤੇ ਕੰਮ ਕਰ ਚੱਕੇ ਹਨ।ਰਾਸ਼ਟਰੀ ਸਲਾਹਕਾਰ ਵਜੋਂ ਨਿਯੁੱਕਤੀ ’ਤੇ ਉਨਾਂ ਨੇ ਇਕਬਾਲ ਸਿੰਘ ਲਾਲਪੁਰਾ ਦਾ ਧੰਨਵਾਦ ਕੀਤਾ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …