ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ
ਨੂੰ ਕੈਨੇਡਾ ਵਿੱਚ 700 ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ ਕਰਕੇ ਮਸਲੇ ਦਾ ਹੱਲ ਕੱਢਣ ਲਈ ਤੁਰੰਤ ਦਖ਼ਲ ਦੇਣ ਦੀ ਅਪੀਲ ਹੈ ।
ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਸ ਬਾਰੇ ਮੰਗ ਪੱਤਰ ਦਿੰਦਿਆਂ ਪ੍ਰੋ. ਸਰਚਾਂਦ ਸਿੰਘ, ਪ੍ਰੋ. ਗੁਰਿੰਦਰ ਸਿੰਘ ਮਾਮਣਕੇ ਅਤੇ ਅਮਨਦੀਪ ਭੱਟੀ ਨੇ ਕਿਹਾ ਕਿ ਕੈਨੇਡਾ ਤੋਂ 700 ਦੇ ਕਰੀਬ ਪੰਜਾਬੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਿਰ `ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ, ਕਿਉਂਕਿ ਉਨ੍ਹਾਂ ਦੀਆਂ ਫਾਈਲ ਨਾਲ ਉਨ੍ਹਾਂ ਦੇ ਏਜੰਟ ਵਲੋਂ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕੇ ਇਸ ਫਰਜ਼ੀਵਾੜਾ ਵਿਚ ਕੈਨੇਡਾ ਸਰਕਾਰ ਦੇ ਉਹ ਵੀਜ਼ਾ ਅਧਿਕਾਰੀ ਵੀ ਕਸੂਰਵਾਰ ਹਨ, ਜਿੰਨਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵੀਜ਼ੇ ਦੇਣ ਸਮੇਂ ਇਹ ਦਸਤਾਵੇਜ਼ ਠੀਕ ਤਰ੍ਹਾਂ ਚੈਕ ਨਹੀਂ ਕੀਤੇ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵਲੋਂ ਡਿਪੋਰਟ ਕਰਨ ਦੀ ਸੂਚਨਾ ਮਿਲਦੇ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ’ਚ ਹੜਕੰਪ ਮੱਚ ਗਿਆ ਹੈ।ਜਿਹੜੇ ਮਾਪੇ ਪੜ੍ਹਾਈ ਉਪਰੰਤ 3 ਸਾਲ ਬੀਤ ਜਾਣ ਤੋਂ ਬਾਅਦ ਆਪਣੇ ਬੱਚਿਆਂ ਦੀ ਕੈਨੇਡਾ ’ਚ ਪੱਕੇ ਹੋਣ ਦੀ ਉਡੀਕ ਕਰ ਮਾਪਿਆਂ ਦੇ ਸੁਫ਼ਨਿਆਂ ’ਤੇ ਪਾਣੀ ਫਿਰ ਗਿਆ ਹੈ।ਉਨਾਂ ਕਿਹਾ ਕਿ ਇਸ ਸੰਬੰਧੀ ਕੈਨੇਡਾ ਸਰਕਾਰ ਨਾਲ ਭਾਰਤ ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ।ਇਸ ਦੇ ਨਾਲ ਹੀ ਇਸ ਵੱਡੇ ਫਰਜ਼ੀਵਾੜੇ ’ਚ ਸ਼ਾਮਲ ਟਰੈਵਲ ਏਜੰਟਾਂ `ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media