Wednesday, December 4, 2024

ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਉਠਾਵਾਂਗਾ -ਵਿਕਰਮਜੀਤ ਸਾਹਨੀ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਕੈਨੇਡਾ ’ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਅੱਜ ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ’ਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੋਲ ਉਠਾਉਣਗੇ।ਉਹ ਪਹਿਲਾਂ ਹੀ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨਾਲ ਗੱਲ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਇਹ ਫਰਜ਼ੀ ਕਾਗਜ਼ਾਤ ਕਿਸਨੇ ਜਾਰੀ ਕੀਤੇ ਸਨ।ਉਹ ਕੈਨੇਡਾ ਸਰਕਾਰ ਨੂੰ ਬੇਨਤੀ ਕਰਨਗੇ ਕਿ ਵਿਦਿਆਰਥੀਆਂ ਨੂੰ ਡਿਪੋਰਟ ਨਾ ਕੀਤਾ ਜਾਵੇ।ਉਨ੍ਹਾਂ ਦਾ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਮੁੜ ਵਸੇਬਾ ਹੋਣਾ ਚਾਹੀਦਾ ਹੈ।ਵਿਦੇਸ਼ਾਂ ਵਿੱਚ ਨੌਕਰੀ ਕਰਨ ਦੇ ਚਾਹਵਾਨ ਪੰਜਾਬ ਦੇ ਨੌਜਵਾਨਾਂ ਨੂੰ ਵੀ ਧੋਖੇਬਾਜ਼ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮੌਜ਼ੂਦਾ ਸਰਕਾਰ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਨਸ਼ਿਆਂ ਜਾਂ ਅਪਰਾਧ ਵਰਗੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਨਾ ਫਸਣ।
ਇਸੇ ਲੜੀ ਤਹਿਤ ਪੰਜਾਬੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਵਿਕਰਮਜੀਤ ਸਾਹਨੀ ਨੇ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਅੰਮ੍ਰਿਤਸਰ ਵਿਖੇ ਸੰਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਵਲੋਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਜੌਬ ਮੋਬਿਲਾਈਜ਼ੇਸ਼ਨ ਕੈਂਪ ਦਾ ਉਦਘਾਟਨ ਕੀਤਾ।ਇਸ ਤਹਿਤ, ਆਟੋਮੋਟਿਵ, ਕਾਰਪੇਂਟਰ, ਕੰਸਟਰਕਸ਼ਨ, ਡਰਾਈਵਰ, ਇਲੈਕਟਰੀਸ਼ੀਅਨ, ਐਫ.ਐਂਡ.ਬੀ, ਹੈਲਥ, ਹਾਸਪਿਟੈਲਿਟੀ, ਆਈ.ਟੀ, ਆਇਲ ਐਂਡ ਗੈਸ, ਪਲੰਬਰ, ਰੈਫਿ੍ਰਜਰੇਸ਼ਨ, ਵੈਲਡਰ ਆਦਿ ਵਰਗੇ ਵੱਖ-ਵੱਖ ਟਰੇਡਾਂ ਵਿੱਚ ਲੋੜੀਂਦੇ ਹੁਨਰ ਅਤੇ ਤਜ਼ਰਬੇ ਵਾਲੇ ਉਮੀਦਵਾਰਾਂ ਨੂੰ ਕੈਨੇਡਾ, ਅਮਰੀਕਾ, ਯੂ.ਕੇ, ਯੂਰਪ, ਖਾੜੀ ਦੇਸ਼, ਜਾਪਾਨ ਅਤੇ ਆਸਟਰੇਲੀਆ ਵਿੱਚ ਸੰਭਾਵਿਤ ਰੁਜ਼ਗਾਰ ਲਈ ਰਜਿਸਟਰ ਕੀਤਾ ਜਾਵੇਗਾ।
ਇਸ ਮੌਕੇ ਸੰਦੀਪ ਕੌੜਾ, ਸਲਾਹਕਾਰ ਐਨ.ਐਸ.ਡੀ.ਸੀ ਭਾਰਤ ਸਰਕਾਰ ਨੇ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਕੰਮ ਕਰਨ ਦਾ ਮੌਕਾ ਦੇਵੇਗਾ ਅਤੇ ਸਭ ਕੁੱਝ ਮੁਫਤ ਹੈ। ਵਿਦਿਆਰਥੀਆਂ ਦਾ ਆਖ਼ਰੀ ਬੈਚ ਜੂਨ ਮਹੀਨੇ ਭਾਰਤ ਤੋਂ ਰਵਾਨਾ ਹੋਵੇਗਾ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …