Sunday, June 23, 2024

ਗੁ: ਬਾਬਾ ਨੋਧ ਸਿੰਘ ਦੇ ਨਜ਼ਦੀਕ ਹੋਇਆ ਬਾਬਾ ਗੱਜ਼ਣ ਸਿੰਘ ਦਾ ਅੰਤਿਮ ਸਸਕਾਰ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਬਾਬਾ ਗੱਜ਼ਣ ਸਿੰਘ ਦਾ ਅੰਤਿਮ ਸਸਕਾਰ ਗੁ: ਬਾਬਾ ਨੋਧ ਸਿੰਘ ਦੇ ਨਜ਼ਦੀਕ ਕਰ ਦਿੱਤਾ ਗਿਆ।ਹਜ਼ਾਰਾ ਸੰਗਤਾਂ ਨੇ ਸ਼ੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਨਿਹੰਗ ਸਿੰਘਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਦੇਹ ਤੇ ਫੁੱਲ ਮਾਲਾ ਤੇ ਦੁਸ਼ਾਲੇ ਭੇਟ ਕੀਤੇ।ਉਨ੍ਹਾਂ ਦੀ ਪੰਜ ਭੂਤਕ ਦੇਹ ਨੂੰ ਅਗਨੀ ਬਾਬਾ ਜੋਗਾ ਸਿੰਘ ਨੇ ਅਰਦਾਸ ਉਪਰੰਤ ਦਿੱਤੀ।ਇਸ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਸਾਹਿਬ ਸੰਪਰਦਾਇ ਤਰਨਾ ਦਲ ਸੁਰ ਸਿੰਘ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾਦਲ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼ ਵਾਲੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਸਰਦਾਰ ਮਨਜੀਤ ਸਿੰਘ ਭੌਮਾ ਧਰਮ ਪ੍ਰਚਾਰ ਕਮੇਟੀ ਦਿਲੀ, ਬਾਬਾ ਰਘੁਬੀਰ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਦਿਲਜੀਤ ਸਿੰਘ ਬੇਦੀ, ਬਾਬਾ ਬਲਦੇਵ ਸਿੰਘ ਢੋਡੀ ਵਿੰਡ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸ਼ਿੰਦਾ ਸਿੰਘ ਭਿਖੀਵਿੰਡ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਅਨੇਕਾਂ ਹੀ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਬਾਬਾ ਗੱਜਣ ਸਿੰਘ ਦੀ ਅੰਤਿਮ ਸਸਕਾਰ ਸਮੇਂ ਹਾਜ਼ਰ ਸਨ।
ਯਾਦ ਰਹੇ ਕਿ ਬਾਬਾ ਗੱਜਣ ਸਿੰਘ ਦਿਲ ਦੇ ਰੋਗ ਤੋਂ ਪੀੜ੍ਹਤ ਸਨ ਅਤੇ ਫੋਰਟਿਸ ਐਕਸਕਾਰਟ ਹਸਪਤਾਲ ਵਿਚ ਜ਼ੇਰੇ ਇਲਾਜ਼ ਸਨ।ਇਥੇ ਹੀ ਉਨਾਂ੍ਹ ਨੇ ਆਪਣੇ ਅੰਤਿਮ ਸੁਆਸ ਲਏ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …