Saturday, October 17, 2026

ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ ?

 PPN190317
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੂ)-ਅਕਾਲੀ-ਭਾਜਪਾ ਗਠਜੋੜ ਵਲੋਂ ਅੰਮ੍ਰਿਤਸਰ ਤੋਂ ਐਲਾਨੇ ਗਏ ਉਮੀਦਵਾਰ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਅਰੁਣ ਜੇਤਲੀ ਨੂੰ ਟੱਕਰ ਦੇਣ ਲਈ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੀ ਸੀਟ ਜਿੱਤਣ ਲਈ ਕਾਂਗਰਸ ਹਾਈ ਕਮਾਂਡ ਨੇ ਤਾਕਤਵਰ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ ਅਤੇ ਛੇਤੀ ਹੀ ਉਨਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ ।ਜਿਕਰਯੋਗ ਹੈ ਕਿ ਕਾਂਗਰਸ ਹਾਈ ਕਮਾਨ ਵਲੋਂ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਦੇ ਪ੍ਰਧਾਨ ਨੂੰ ਗੁਰਦਾਸਪੁਰ ਸੰਸਦੀ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply