Tuesday, December 5, 2023

‘ਆਪ’ ਸਰਕਾਰ ਨੇ ਪਹਿਲੇ ਸਾਲ ਹੀ ਪੂਰੀਆਂ ਕੀਤੀਆਂ ਕਈ ਗਰੰਟੀਆਂ – ਈ.ਟੀ.ਓ

ਜੰਡਿਆਲਾ ਗੁਰੂ ਵਿਖੇ 20 ਲੱਖ ਨਾਲ ਬਣੇ 2 ਆਂਗਣਵਾੜੀ ਕੇਂਦਰਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਤੋਂ ਹੀ ਚੋਣਾਂ ਦੌਰਾਨ ਜੋ ਗਰੰਟੀਆਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਨ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਪਹਿਲੀ ਗਰੰਟੀ ਪੂਰੀ ਕਰਦੇ ਹੋਏ ਪੰਜਾਬ ਦੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ, ਜੋ ਕਿ ਇਕ ਬਹੁਤ ਹੀ ਵੱਡੀ ਪ੍ਰਾਪਤੀ ਹੈ।
ਬਿਜਲੀ ਅਤੇ ਲੋਕ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਵਿਖੇ ਦੇਵੀਦਾਸ ਪੁਰਾ ਅਤੇ ਪਿੰਡ ਚੌਹਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 2 ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।ਇਸ ਤੋਂ ਪਹਿਲਾਂ ਉਨਾਂ ਨੇ ਸਰਕਾਰੀ ਹਾਈ ਸਕੂਲ ਦੇਵੀਦਾਸ ਪੁਰਾ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਸ: ਈ.ਟੀ.ਓ. ਨੇੱ ਦੱਸਿਆ ਕਿ ਸਕੂਲੀ ਪੱਧਰ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।ਜਿਥੇ ਬੱਚਿਆਂ ਨੂੰ ਕੈਰੀਅਰ ਗਾਈਡੈਂਸ ਦੇ ਕੇ ਉਨਾਂ ਦੇ ਮੰਨ ਪਸੰਦ ਵਿਸ਼ੇ ਪੜ੍ਹਾਏ ਜਾਣਗੇ।ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਨਾਂ ਸੁਤੰਤਰਤਾ ਸੈਨਨੀਆਂ, ਮਹਾਨ ਸਖ਼ਸ਼ੀਅਤਾਂ ਦੇ ਨਾਮ ਤੇ ਰੱਖੇ ਜਾਣ ਦਾ ਫੈਸਲਾ ਵੀ ਕੀਤਾ ਹੈ।
ਈ.ਟੀ.ਓ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਨਵੰਬਰ 2022 ਦੇ ਦੌਰਾਨ ਪੀ.ਐਮ.ਜੀ.ਐਸ.ਵਾਈ ਤਹਿਤ 335 ਕਿਲੋਮੀਟਰ ਪੇਂਡੂ ਸੜ੍ਹਕਾਂ ਨੂੰ 221.76 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ /ਅਪਗ੍ਰੇਡ ਕੀਤਾ ਗਿਆ ਹੈ ਅਤੇ ਨਾਲ ਹੀ 1047.61 ਕਰੋੜ ਰੁਪਏ ਦੀ ਲਾਗਤ ਨਾਲ 1464 ਕਿਲੋਮੀਟਰ ਸੜ੍ਹਕਾਂ ਦੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ।ਉਨਾਂ ਕਿਹਾ ਕਿ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਬਿਜਲੀ ਉਤਪਾਦਨ ਵਧਾਉਣ ਲਈ ਯਤਨ ਜਾਰੀ ਰਹਿਣਗੇ।
ਇਸ ਮੌਕੇ ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਸੂਬੇਦਾਰ ਸ਼ਨਾਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …