Wednesday, December 4, 2024

ਮੁੱਖ ਮੰਤਰੀ ਮਾਨ ਨੇ ਵੱਲਾ ਰੇਲਵੇ ਓਵਰ ਬ੍ਰਿਜ਼ ਦਾ ਕੀਤਾ ਉਦਘਾਟਨ

ਕਿਹਾ, ਪਵਿੱਤਰ ਸ਼ਹਿਰ `ਚ ਟ੍ਰੈਫਿਕ ਨੂੰ ਸਮੱਸਿਆ ਦੂਰ ਕਰਨ ‘ਚ ਮਿਲੇਗੀ ਮਦਦ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਸਮੁੱਚੇ ਮਾਝਾ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਲ੍ਹਾ ਵਿਖੇ ਨਵੇਂ ਬਣੇ ਰੇਲਵੇ ਓਵਰ ਬ੍ਰਿਜ਼ (ਆਰ.ਓ.ਬੀ) ਉਦਘਾਟਨ ਕੀਤਾ, ਤਾਂ ਜੋ ਸ਼ਹਿਰ ਨੂੰ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।ਮੁਖ ਮੰਤਰੀ ਨੇ ਕਿਹਾ, ‘ਇਹ ਇਤਿਹਾਸਕ ਪਹਿਲਕਦਮੀ ਹੈ ਜੋ ਪਾਵਨ ਨਗਰੀ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗੀ।‘ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਸ ਪਵਿੱਤਰ ਧਰਤੀ `ਤੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਭਗਵਾਨ ਵਾਲਮੀਕਿ ਤੀਰਥ ਆਦਿ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ।
ਮੁਖ ਮੰਤਰੀ ਨੇ ਕਿਹਾ ਕਿ ਰੇਲਵੇ ਦੇ ਅੰਮ੍ਰਿਤਸਰ-ਸਾਹਨੇਵਾਲ ਸੈਕਸ਼ਨ `ਤੇ ਇਸ ਵੱਕਾਰੀ ਪ੍ਰਾਜੈਕਟ `ਤੇ ਲਗਭਗ 33 ਕਰੋੜ ਰੁਪਏ ਖਰਚ ਕੀਤੇ ਗਏ ਹਨ।ਇਹ ਪ੍ਰੋਜੈਕਟ ਕੇਂਦਰ ਅਤੇ ਸੂਬਾ ਸਰਕਾਰ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਆਰ.ਓ.ਬੀ `ਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ 18.83 ਕਰੋੜ ਰੁਪਏ ਖਰਚ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ 14.12 ਕਰੋੜ ਰੁਪਏ ਰੇਲਵੇ ਦੇ ਹਿੱਸੇ ਆਉਂਦੇ ਸਨ, ਜਿਸ ਵਿਚੋਂ 7.48 ਕਰੋੜ ਰੁਪਏ ਮਿਲ ਚੁੱਕੇ ਹਨ ਜਦਕਿ 6.64 ਕਰੋੜ ਰੁਪਏ ਅਜੇ ਬਕਾਇਆ ਹਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …