ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਅੰਮ੍ਰਿਤਸਰ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਇਕ ਪ੍ਰੈਸ ਰਲੀਜ਼ ਰਾਹੀਂ ਸਪੱਸ਼ਟ ਕੀਤਾ ਹੈ ਕਿ ਭਾਰਤ ਸਰਕਾਰ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਗੁਰੂ ਨਗਰੀ ਦੇ ਵਾਤਾਵਰਨ ਨੂੰ ਪ੍ਰਦੂਸ਼ਨ ਮੁਕਤ ਅਤੇ ਸਾਫ਼-ਸੁਥਰਾ ਢਾਂਚਾ ਮੁਹੱਈਆ ਕਰਵਾਉਣ ਹਿੱਤ ‘ਰਾਹੀ’ ਪ੍ਰੋਜੈਕਟ ਤਹਿਤ ਕਰੋੜਾਂ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ।ਇਹ ਰਾਸ਼ੀ ਪੁਰਾਣੇ ਡੀਜ਼ਲ ਆਟੋ ਦੀ ਥਾਂ ‘ਤੇ ਨਵੇਂ ਈ-ਆਟੋ ਲੈਣ ਵਾਲੇ ਚਾਲਕਾਂ ਨੂੰ ਸਬਸਿਡੀ ਦੇ ਤੌਰ ਤੇ ਦਿੱਤੀ ਜਾਣੀ ਹੈ।ਪੁਰਾਣੇ ਡੀਜ਼ਲ ਆਟੋ ਦੀ ਥਾਂ ‘ਤੇ ਨਵੇਂ ਈ-ਆਟੋ ਲੈਣ ਵਾਲਿਆਂ ਨੂੰ ਸਬਸਿਡੀਆਂ ਤੋਂ ਇਲਾਵਾ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਦੇਣ ਲਈ ਪ੍ਰਾਥਮਿਕਤਾ ਕਾਰਡ ਬਣਾ ਕੇ ਦਿੱਤੇ ਜਾਣਗੇ।ਉਹਨਾਂ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਬਿਨ੍ਹਾਂ ਦਸਤਾਵੇਜ਼ਾਂ ਅਤੇ ਬਿਨ੍ਹਾਂ ਮਾਪਦੰਢਾਂ ਦੇ ਚੱਲ ਰਹੇ ਅਣਅਧਿਕਾਰਤ ਈ-ਰਿਕਸ਼ਿਆਂ ਅਤੇ ਸਰਕਾਰ ਦੀ ਪਾਲਿਸੀ ਦੇ ਮੁਤਾਬਿਕ 15 ਸਾਲ ਪੁਰਾਣੇ ਡੀਜ਼ਲ ਆਟੋ ‘ਤੇ 1 ਅਪ੍ਰੈਲ 2023 ਤੋਂ ਬਿਨ੍ਹਾਂ ਸਰਕਾਰੀ ਪ੍ਰਵਾਨਗੀਆਂ ਦੇ ਚੱਲ ਰਹੇ ਈ-ਰਿਕਸ਼ਿਆਂ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਸਰਕਾਰ ਦੀ ‘ਰਾਹੀ’ ਸਕੀਮ ਤਹਿਤ ਸਬਸਿਡੀਆਂ ਦੇ ਨਾਲ ਈ-ਆਟੋ ਨੂੰ ਪ੍ਰਮੋਟ ਕੀਤਾ ਜਾਵੇਗਾ ਤਾਂ ਜੋ ਇਸ ਗੁਰੂ ਨਗਰੀ ਦੇ ਵਾਤਾਵਰਣ ਦੀ ਸੰਭਾਲ ਹੋ ਸਕੇ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …